ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ18 ਜੁਲਾਈ:   

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ ਅਤੇ ਥਰਾਜਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਲਗਾਤਾਰ ਜਾਰੀ ਹੈ।

 

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਥਰਾਜਵਾਲਾ ਵਿਖੇ ਸਾਫ ਪੀਣਯੋਗ ਪਾਣੀ ਦੀ ਸੁਖਾਲੀ ਉਪਲਬਧਤਾ ਲਈ ਨਵੇਂ ਆਰ.ਓ. ਪਲਾਂਟ ਦਾ ਵੀ ਉਦਘਾਟਨ ਕੀਤਾ ਗਿਆ।

 

ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂਵਾਰਡਾਂਗਲੀਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।

 

ਕੈਬਨਿਟ ਮੰਤਰੀ ਸ. ਖੁੱਡੀਆਂ ਪੇਂਡੂ ਸੁਰੱਖਿਆ ਕਮੇਟੀਆਂਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।

 

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰਗੁਰਦੀਪ ਸਿੰਘ ਨਾਇਬ ਤਹਿਸੀਲਦਾਰਰਾਕੇਸ਼ ਬਿਸ਼ਨੋਈ ਬੀਡੀਪੀਓਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂਰੁਪਿੰਦਰ ਸਿੰਘ ਸਿੱਧੂ ਸਰਪੰਚ ਗੁਲਾਬ ਸਿੰਘ ਵਾਲਾਹਰਮੇਲ ਸਿੰਘ ਸਰਪੰਚ ਮਹਾਂ ਸਿੰਘ ਵਾਲਾਗੁਰਬਾਜ ਸਿੰਘ ਵਣਵਾਲਾਰਛਪਾਲ ਸਿੰਘ ਚੇਅਰਮੈਨਜਗਦੀਸ਼ ਰਾਮਵਿਪਨਜੀਤ ਸਿੰਘ ਮਾਨਬੱਬੀ ਖੁੱਡੀਆਂਡਾ. ਸ਼ਕਤੀਪਾਲਗੁਰਵਿੰਦਰ ਸਿੰਘ ਇੰਸਪੈਕਟਰ ਲੰਬੀਹਰਜਿੰਦਰ ਸਿੰਘ ਭੌਲਖੁਸ਼ਵੀਰ ਸਿੰਘ ਸ਼ਹਿਣਾ ਖੇੜਾਪਰਗਟ ਸਿੰਘਰਣਜੀਤ ਕੌਰ ਸਰਪੰਚ ਥਰਾਜਵਾਲਾਜਗਦੇਵ ਸਿੰਘ ਸਰਪੰਚ ਧੌਲਾਰਾਜਦੀਪ ਥਰਾਜਵਾਲਾਬੌਬੀ ਲਾਲਬਾਈਕੁਲਵਿੰਦਰ ਸਿੰਘ ਸਾਬਕਾ ਮੈਂਬਰਦਰਸ਼ਨ ਸਿੰਘ ਰਾਜਾਮਨਪ੍ਰੀਤ ਸਿੰਘ ਪੋਪੀਰਾਜਾ ਮਹੂਆਣਾਰਾਜਾ ਭੀਟੀਵਾਲਾ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ। 

Advertisement

Latest