ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ […]

ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।

ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।

ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।

        ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ