ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਮਾਨਸਾ, 08 ਜੂਨ:

          ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ 'ਪੜ੍ਹੋ - ਜੁੜੋ - ਸੰਘਰਸ਼ ਕਰੋਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ 'ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਸ਼ਾਂਤੀ ਭਵਨ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਸਮਾਗਮ ਵਿਚ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।

                'ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ' ਵਿਸ਼ੇ ਹੇਠ ਆਯੋਜਿਤ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

          ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਅਗਵਾਈ ਨਾਲ ਤਿਆਰ ਸੰਵਿਧਾਨ ਵਿਚ ਸਮਾਜ ਦੇ ਹਰ ਵਰਗ ਦੇ ਹੱਕਾਂ-ਅਧਿਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਬਿਹਤਰ ਨਿਰਮਾਣ ਲਈ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਵਿੱਚ ਉਚਾ ਮੁਕਾਮ ਹਾਸਲ ਕਰਨ।

          ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

                ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਾਰਪੋਰੇਸ਼ਨ ਦੇ ਮਾਰਚ 2020 ਤੱਕ ਦੇ ਕਰੀਬ 67 ਕਰੋੜ ਦੇ ਬਕਾਇਆ ਕਰਜੇ ਮਾਫ ਕਰ ਦਿੱਤੇ ਗਏ ਹਨ ਜਿਸ ਨਾਲ ਕਰੀਬ 4727 ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਹਰ ਮਸਲੇ ਦਾ ਯੋਗ ਹੱਲ ਹੋ ਸਕੇ।

                ਸਮਾਗਮ ਦੇ ਵਿਸ਼ੇਸ਼ ਮਹਿਮਾਨ ਖਾਦੀ ਬੋਰਡ ਦੇ ਨੋਡਲ ਅਸਰ ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਸਮਾਜ ਨੂੰ ਇੱਕ ਦੂਜੇ ਨਾਲ ਮਿਲ ਕੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀਜਦੋਂ ਅਸੀਂ ਉਨ੍ਹਾਂ ਦੇ ਦੱਸੇ ਰਾਹ 'ਤੇ ਤੁਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਜਾਂ ਵਰਗ ਦੇ ਰਹਿਬਰ ਨਹੀਂ ਸਨਸਗੋਂ ਉਹ ਤਾਂ ਸਮੁੱਚੇ ਸੰਸਾਰ ਲਈ ਇੱਕ ਚਾਨਣ ਮੁਨਾਰਾ ਹਨ। ਬਾਬਾ ਸਾਹਿਬ ਨੇ ਔਰਤਾਂਮਜਦੂਰਾਂਛੋਟੇ ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ ਹੈ।

                ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਸਮਾਗਮ 'ਚ ਸ਼ਾਮਿਲ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਹਰ ਘਰ ਤੱਕ ਜਾਣੀ ਲਾਜ਼ਮੀ ਹੈ ਤਾਂ ਜੋ ਹਰ ਇਕ ਨੌਜਵਾਨ ਸਿੱਖਿਅਤ ਹੋ ਸਕੇ।

          ਇਸ ਦੌਰਾਨ ਸਵਰਨਜੀਤ ਸਿੰਘ ਨੂਰ ਵੱਲੋਂ ਤਿਆਰ ਕੀਤੀ ਬੱਚਿਆਂ ਦੀ ਟੀਮ ਨੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਗੀਤ ਪੇਸ਼ ਕੀਤਾ ਅਤੇ ਸਮਾਗਮ ਦੇ ਅਖੀਰ ਵਿਚ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਿਖ਼ਤੀ ਸ਼ਿਕਾਇਤਾਂ ਪ੍ਰਾਪਤ ਕਰਦਿਆਂ ਹਰ ਸ਼ਿਕਾਇਤ ਦਾ ਯੋਗ ਪ੍ਰਕਿਰਿਆ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

                ਇਸ ਮੌਕੇ ਦਲਿਤ ਸੈਨਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘਰਾਜਵਿੰਦਰ ਸਿੰਘ ਯੂਥ ਆਗੂਇੰਦਰਜੀਤ ਸਿੰਘਗੁਰਵਿੰਦਰ ਸਿੰਘ ਰਿੰਕੂਪਵਨ ਕੁਮਾਰ ਪ੍ਰਧਾਨ ਅੰਬੇਡਕਰ ਯੂਥ ਕਲੱਬ ਮਾਨਸਾ,ਅਮਨਦੀਪ ਸਿੰਘ ਸਿਵੀਆ ਯੂਥ ਆਗੂ, ਐਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ, ਕੁਲਵੰਤ ਸਿੰਘ ਕਾਲਝਰਾਣੀਆਤਮਾ ਸਿੰਘ ਪਮਾਰ,ਬਲਵੰਤ ਸਿੰਘ ਭੀਖੀ, , ਹਰਬੰਸ ਸਿੰਘਗੁਰਵਿੰਦਰ ਸਿੰਘਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘਰਾਜਵਿੰਦਰ ਸਿੰਘਸਵਰਨਦੀਪ ਸਿੰਘ ਨੂਰ, ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।

Advertisement

Latest

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ, ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ
ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ
ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ