ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:
ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ।
ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ।
ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅਧਾਰਿਤ ਵੈਟਨਰੀ ਟੀਮ ਵੱਲੋਂ 50 ਪਸ਼ੂਆਂ ਦਾ ਇਲਾਜ ਕੀਤਾ ਗਿਆ।
ਇਸ ਕੈਂਪ ਵਿੱਚ ਵੈਟਨਰੀ ਵਿਭਾਗ ਦੇ ਸਟਾਫ ਮਨਵੀਰ ਸਿੰਘ, ਗੁਰਪਿੰਦਰ ਸਿੰਘ ਵੈਟਨਰੀ ਇੰਸਪੈਕਟਰਜ, ਹਰਵਿੰਦਰ ਸਿੰਘ, ਰਜੇਸ਼ ਕੁਮਾਰ ਦਰਜਾਚਾਰ ਤੋਂ ਇਲਾਵਾ ਗਊਸ਼ਾਲਾ ਦੇ ਪ੍ਰਧਾਨ ਮਨੋਹਰ ਲਾਲ ਗਰਗ, ਅਸ਼ੋਕ ਮਿੱਡਾ, ਸੰਦੀਪ ਕੁਮਾਰ, ਐਡਵੋਕੇਟ ਅਰੁਨ ਡੂੰਮਰਾ, ਰਕੇਸ਼ ਕੁਮਾਰ, ਬਲਦੇਵ ਅਰੋੜਾ, ਪੱਪੂ ਯਾਦਵ, ਸ਼ਿਵ ਗਾਵੜੀ, ਸੁਰੇਸ਼ ਅਰੋੜਾ ਆਦਿ ਹਾਜ਼ਰ ਸਨ।


