ਨਰਮੇਂ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ: ਮੁੱਖ ਖੇਤੀਬਾੜੀ ਅਫ਼ਸਰ

ਨਰਮੇਂ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਗਸਤ:             ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ਼੍ਰੀ ਗੁਰਨਾਮ […]

ਸ੍ਰੀ ਮੁਕਤਸਰ ਸਾਹਿਬ, 22 ਅਗਸਤ:

            ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫ਼ਸਲ ਉਪਰ ਆ ਰਹੀਆਂ ਸਮੱਸਿਆਂਵਾਂ ਅਤੇ ਇਨ੍ਹਾਂ ਦੇ ਹੱਲ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਕੈਂਪ ਦੌਰਾਨ ਹੀ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਉਪਰ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵੀ ਜਾਣੂੰ ਕਰਵਾਉਣ ਦੇ ਨਾਲ-ਨਾਲ ਬਾਸਮਤੀ ਦੀ ਮਿਆਰੀ ਪੈਦਾਵਾਰ ਲਈ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ ਸਬੰਧੀ ਵੀ ਅਪੀਲ ਕੀਤੀ ਜਾਂਦੀ ਹੈ।

        ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਰਮੇਂ ਵਾਲੇ ਖੇਤਾਂ ਦਾ ਰੋਜ਼ਾਨਾ ਸਰਵੇਖਣ ਕਰਨ। ਜੇਕਰ ਨਰਮੇਂ ਦੀ ਫ਼ਸਲ ਉਪਰ ਰਸ ਚੂਸਣ ਵਾਲੇ ਕੀੜੇ ਜਾਂ ਗੁਲਾਬੀ ਸੁੰਡੀ ਦਾ ਹਮਲਾ ਈ.ਟੀ.ਐਲ ਤੋਂ ਵੱਧ ਆਉਂਦਾ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਹੀ ਸਪਰੇਅ ਕਰਨ।

            ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਇਸ ਸਮੇਂ ਨਰਮੇਂ ਦੀ ਫ਼ਸਲ ਉਪਰ ਫੁੱਲ ਡੋਡੀ ਆ ਗਈ ਹੈ। ਇਸ ਸਮੇਂ ਕਿਸਾਨ ਵੀਰ ਨਰਮੇਂ ’ਤੇ ਪੋਟਾਸ਼ੀਅਮ ਨਾਈਟ੍ਰੇਟ (13:0:45) ਦੋ ਕਿ:ਗ੍ਰਾ: ਪ੍ਰਤੀ ਏਕੜ ਦੀਆਂ 4 ਸਪਰੇਆਂ 7 ਤੋਂ 10 ਦਿਨਾਂ ਦੇ ਵਕਫ਼ੇ ’ਤੇ ਕਰਨ, ਇਸ ਨਾਲ ਨਰਮੇਂ ਦੀ ਫ਼ਸਲ ਨੂੰ ਤਾਕਤ ਮਿਲੇਗੀ ਅਤੇ ਫੁੱਲ ਡੋਡੀ ਨਹੀਂ ਡਿੱਗਦੀ। ਇਸ ਉਪਰੰਤ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ ਇੱਕ ਕਿ:ਗ੍ਰਾ: ਮੈਗਨੀਸ਼ੀਅਮ ਸਲਫ਼ੇਟ 100 ਲੀਟਰ ਪਾਣੀ ਵਿੱਚ ਘੋਲ ਕੇ 2 ਸਪਰੇਆਂ 15 ਦਿਨਾਂ ਦੇ ਵਕਫ਼ੇ ’ਤੇ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਨਾਲ ਝਾੜ ਵੀ ਵਧਦਾ ਹੈ।

ਉਨ੍ਹਾਂ ਕਿਹਾ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਕਿਸਾਨਾਂ ਵੱਲੋਂ ਆਪਣੇ ਪਿੰਡ ਨਾਲ ਸਬੰਧਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ