ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

ਬੁਢਲਾਡਾ/ਮਾਨਸਾ, 27 ਸਤੰਬਰ:

          ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ।

          ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਅਤੇ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ। ਇਸ ਦੇ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਧਰਤੀ 'ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ।

          ਉਨ੍ਹਾਂ ਕਿਹਾ ਕਿ ਜਿਹੜ੍ਹੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਕਿਸਾਨਾਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਕਿਸਾਨਾਂ ਦਾ ਪਰਾਲੀ ਪ੍ਰਬੰਧਨ ਨੂੰ ਲੈ ਕੇ ਚੰਗਾ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੀਰੋਕੇ ਕਲਾਂ ਨੇ ਸਮਾਰਟ ਸੀਡਰ ਦੀ ਮੰਗ ਕਰਦਿਆਂ ਵਿਸ਼ਵਾਸ ਜਤਾਇਆ ਹੈ ਕਿ ਉਹ ਪਿੰਡ ਵਿਚ ਕਿਤੇ ਵੀ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਣਗੇ ਬਲਕਿ ਇਸ ਦਾ ਯੋਗ ਪ੍ਰਬੰਧਨ ਕਰਨਗੇ।

          ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾਲ ਲੱਗੇ ਇਸ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ।

          ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਿਲਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

          *ਬਾਕਸ ਲਈ ਪ੍ਰਸਤਾਵਿਤ*

*ਪਿਛਲੇ 05 ਸਾਲ ਤੋਂ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਕਰ ਰਿਹਾ ਕਿਸਾਨ ਅਮਰੀਕ ਸਿੰਘ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ-ਡਿਪਟੀ ਕਮਿਸ਼ਨਰ*

          ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਪਿੰਡ ਬੀਰੋਕੇ ਕਲਾਂ ਦੇ ਕਿਸਾਨ ਅਮਰੀਕ ਸਿੰਘ ਦੀ ਸ਼ਲਾਘਾ ਕੀਤੀ ਜੋ ਕਿ ਪਿਛਲੇ 05 ਸਾਲ ਤੋਂ ਪਰਾਲੀ ਦਾ ਪ੍ਰਬੰਧਨ ਗੱਠਾਂ ਬਣਾ ਕੇ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਉਦਮੀ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਬਣਦੇ ਹਨ। ਉਨ੍ਹਾਂ ਕਿਸਾਨ ਅਮਰੀਕ ਸਿੰਘ ਨੂੰ ਕਿਹਾ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਪ੍ਰੇਰਿਤ ਕਰਨ ਅਤੇ ਉਨ੍ਹਾਂ ਦਾ ਸਹਿਯੋਗ ਕਰਨ ਤਾਂ ਜੋ ਪਰਾਲੀ ਸਾੜਨ ਦੀ ਰਵਾਇਤ ਨੂੰ ਖ਼ਤਮ ਕੀਤਾ ਜਾ ਸਕੇ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ