ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ 'ਚ

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ 'ਚ

ਮਾਨਸਾ, 26 ਸਤੰਬਰ:

            ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।

            ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ

            ਉਨ੍ਹਾਂ ਕਿਹਾ ਕਿ ਧੂੰਏ ਨਾਲ ਜਿੱਥੇ ਬੱਚਿਆਂ ਅਤੇ ਬਜ਼ੁਗਾਂ ਵਿਚ ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ ਉਥੇ ਹੀ ੜ੍ਹਕਾਂ ਉਤੇ ਘੱਟ ਦਿਖਣ ਨਾਲ ਸੜ੍ਹਕੀ ਹਾਦਸਿਆਂ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।ਇਸ ਮੌਕੇ ਬੇਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਪਰਾਲੀ ਪ੍ਰਬੰਧਨ ਸਬੰਧੀ ਸੁਝਾਅ ਲਏ ਅਤੇ ਇਸ ਵਿਚ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ।

            ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਜੋ ਪਿਛਲੇ ਸਾਲ ਪਰਾਲੀ ਪ੍ਰਬੰਧਨ ਸਬੰਧੀ ਕੋਈ ਵੀ ਸਮੱਸਿਆ ਆਈ ਸੀ ਉਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਇਹ ਅਹਿਦ ਕਰਨ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

            ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟਰ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਡਾ. ਅਮਨਦੀਪ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।

 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ