ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
By NIRPAKH POST
On
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025:
ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨਾ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਊਦੇਦੀਪ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਦਰਿਆ ਵਿੱਚ ਬੇੜੀ ਰਾਹੀਂ ਸਫਰ ਕਰਨ ਦੌਰਾਨ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਪਿੰਡ ਵਾਸੀਆਂ ਦੀ ਬੰਨਾਂ ਨੂੰ ਮਜ਼ਬੂਤ ਅਤੇ ਉੱਚੇ ਕਰਨ ਦੀ ਮੰਗ ਤੇ ਇੱਕ ਛੋਟੀ ਬੇੜੀ ਦੇਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਯੋਗ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਉਹਨਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਭਾਰੀ ਵਰਖਾ ਹੋਣ ਕਾਰਨ ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਪ੍ਰੰਤੂ ਹੁਣ ਤੱਕ ਸਥਿਤੀ ਨਾਰਮਲ ਹੈ ਉਹਨਾਂ ਕਿਹਾ ਜੇਕਰ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਹਨਾਂ ਹਾਜ਼ਰ ਪਿੰਡ ਵਾਸੀਆਂ ਨੂੰ ਕਿਹਾ ਕਿ ਉਹਨਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ, ਪਾਣੀ ਦੇ ਪੱਧਰ ਦੀ ਸਥਿਤੀ ਬਿਲਕੁਲ ਨਿਯੰਤਰਨ ਵਿੱਚ ਹੈ ਅਤੇ ਜੇਕਰ ਕਿਸੇ ਤਰ੍ਹਾਂ ਦੇ ਖਤਰੇ ਦੀ ਕੋਈ ਗੱਲ ਹੋਈ ਤਾਂ ਉਹ ਪਿੰਡ ਵਾਸੀਆਂ ਨੂੰ ਸੁਚੇਤ ਕਰਨਗੇ|
ਇਸ ਮੌਕੇ ਉਹਨਾਂ ਵੱਲੋਂ ਪਿੰਡ ਦੋਨਾਂ ਮੱਤੜ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ| ਉਨ੍ਹਾਂ ਪਿੰਡ ਵਾਸੀਆਂ ਨੂੰ ਕਿਸੇ ਤਰ੍ਹਾਂ ਵੀ ਨਾ ਡਰਨ ਅਤੇ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਉਨਾਂ ਵੱਲੋਂ ਮਾਨਸੂਨ ਸੀਜ਼ਨ-2025 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਮੀਟਿੰਗ ਕਰਕੇ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਦੇ ਪ੍ਰਬੰਧ, ਮੁਕੰਮਲ ਕਰ ਲਏ ਗਏ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਅਤੇ ਆਰਜੀ ਸ਼ੈਲਟਰਾਂ ਦੀ ਵੀ ਸ਼ਨਾਖਤ ਕਰ ਲਈ ਗਈ ਹੈ| ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।
Tags:
Related Posts
Advertisement
