ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਚੰਡੀਗੜ੍ਹ, 11 ਜੁਲਾਈ

ਚੰਡੀਗੜ੍ਹ, 11 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।   ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 6 ਅਗਸਤ 2024 ਤੱਕ ਭੇਜ ਸਕਦੇ ਹਨ।       ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 08.05.2023, ਮਿਤੀ 29.5.2023, ਮਿਤੀ 16.9.2023 ਅਤੇ 17.10.2023 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਵੀ ਦੁਬਾਰਾ ਅਰਜੀ ਦੇਣੀ ਪਵੇਗੀ, ਕਿਉਜੋ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਨਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ  ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ