ਗੈਰ ਰਾਜਨੀਤਿਕ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਪ੍ਰੋਗਰਾਮ ਤਹਿਤ ਫਰੀਦਕੋਟ ਚ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਚ ਕੀਤਾ ਪ੍ਰਦਰਸ਼ਨ
ਮੋੜ ਮੰਡੀ ਦੇ ਗੰਦੇ ਪਾਣੀ ਦੀ ਨਿਕਾਸੀ ਪਿੰਡ ਖਨਸੋਖਾਨਾ ਦੇ ਵਿੱਚੋਂ ਕੱਢਣ ਦੇ ਰੋਸ ਵੱਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਫਰੀਦਕੋਟ 'ਚ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿੱਥੇ ਵੱਡੀ ਗਿਣਤੀ 'ਚ ਪੁੱਜੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ।ਇਸ ਮੌਕੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੋ ਕੁੱਜ ਸੋਚ ਕੇ ਪੰਜਾਬ ਦੇ ਲੋਕਾਂ ਨੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਚੁਣੀ ਸੀ ਅਤੇ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਨ ਉਸਦੇ ਬਿਲਕੁਲ ਉਲਟ ਜ਼ਾ ਕੇ ਆਮ ਆਦਮੀ ਪਾਰਟੀ ਪੰਜਾਬ ਚ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਜਿਸ ਮਸਲੇ ਨੂੰ ਲੈਕੇ SKM ਗੈਰ ਰਾਜਨਿਤਿਕ ਵੱਲੋਂ ਪੂਰੇ ਪੰਜਾਬ ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦਿੱਤਾ ਸੀ ਇਸਦੀ ਵਜ੍ਹਾ ਹੈ ਕੇ ਮੋੜ ਮੰਡੀ ਦੇ ਗੰਦੇ ਪਾਣੀ ਦੀ ਨਿਕਾਸੀ ਹੋਣੀ ਸੀ ਜਿਸ ਨੂੰ ਲੈਕੇ ਇਹ ਨਿਕਾਸੀ ਬਠਿੰਡਾ ਦੇ ਪਿੰਡ ਖਨਸੋਖਾਨਾ ਵਿੱਚ ਦੀ ਕੱਢਿਆ ਜਾ ਰਿਹਾ ਜਿਸ ਦਾ ਵਿਰੋਧ ਕਰਨ ਤੇ 26 ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਤਿੰਨ ਕਿਸਾਨ ਭੁੱਖ ਹੜਤਾਲ ਤੇ ਬੈਠੇ ਹਨ ਅਤੇ ਜਦੋਂ ਉਨ੍ਹਾਂ ਦੇ ਹੱਕ ਚ ਆਉਣ ਲਈ ਕਿਸਾਨ ਜਥੇਬੰਦੀਆਂ ਇਕੱਤਰ ਹੋਈਆਂ ਤਾਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਜਿਸ ਦੇ ਚੱਲਦੇ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਪੰਜਾਬ ਭਰ ਚ skm ਗੈਰ ਰਾਜਨੀਤਿਕ ਵੱਲੋਂ ਪੁਤਲੇ ਫੂਕਣ ਦਾ ਪ੍ਰੋਗਰਾਮ ਰਖਿਆ ਗਿਆ ਹੈ।



