ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 24 ਜੁਲਾਈ ਮਾਣਯੋਗ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਜੀ ਅਤੇ ਹੈਲਥ ਇੰਸਪੈਕਟਰ ਸ਼੍ਰੀ ਕੰਵਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਗੁਰਜੰਟ ਸਿੰਘ ਨੇ […]

ਫਾਜਿਲਕਾ 24 ਜੁਲਾਈ

ਮਾਣਯੋਗ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਜੀ ਅਤੇ ਹੈਲਥ ਇੰਸਪੈਕਟਰ ਸ਼੍ਰੀ ਕੰਵਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਗੁਰਜੰਟ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ ਦੁਆਲੇ ਵਿੱਚ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ  ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ , ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ , ਚਮੜੀ ਉਪਰ ਲਾਲ ਰੰਗ ਦੇ ਦਾਣੇ, ਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ।ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ। ਇਹ ਵੀ
ਦੱਸਿਆ ਕਿ ਫਰਿੱਜ਼ ਦੀ ਟਰੇਅ, ਕੂਲਰ ਪਾਣੀ ਦੀਆਂ ਟੈਂਕੀਆਂ ਨੂੰ ਹਰ ਹਫ਼ਤੇ ਸਾਫ ਕਰਨਾ ਚਾਹੀਦਾ ਹੈ ਅਤੇ ਧੁੱਪ ਲਗਵਾ ਕੇ ਦੁਬਾਰਾ ਵਰਤੋਂ ਕਰਨੀ ਚਾਹੀਦੀ ਹੈ ,ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ  ਮੈਡੀਕਲ ਅਫ਼ਸਰ ਰਾਘਵ ਛਾਬੜਾ, ਰੋਹਿਤ ਕੁਮਾਰ ,  ਰਜਨੀ ਬਾਲਾ , ਅਨੀਤਾ ਰਾਣੀ ,ਜਗਸੀਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ