ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਕਸੇਲ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਕਸੇਲ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਤਰਨ ਤਾਰਨ, 20 ਸਤੰਬਰ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ  ਆਈ ਏ ਐਸ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਗੰਡੀਵਿੰਡ ਡਾ  ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਾਪ ਰੈਜੀਡਿਊ ਸਕੀਮ ਅਧੀਨ ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹਾਟ ਸਪਾਟ ਪਿੰਡ ਕਸੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਾਜਦੀਪ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਬੀ ਡੀ ਪੀ ਓ ਸ੍ਰ ਹਰਜੀਤ ਸਿੰਘ ਗੰਡੀਵਿੰਡ ਵੀ ਸ਼ਾਮਿਲ ਹੋਏ।  ਇਸ ਕੈਂਪ ਵਿੱਚ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਜਸਪਾਲ ਸਿੰਘ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਦੀਆਂ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਇਸ ਤੋਂ ਬਾਅਦ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ ਤੇ ਬਾਸਮਤੀ  ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ  ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਰੂਰੀ ਸੁਝਾਅ ਦੱਸੇ।

ਉਨ੍ਹਾਂ ਕਿਹਾ ਕਿ ਐਨੀਮਲ ਹਸਬੈਂਡਰੀ ਤੋਂ ਆਏ ਡਾ. ਦਲਜੀਤ ਸਿੰਘ ਨੇ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਪਸ਼ੂਆਂ ਦੇ ਚਾਰੇ ਵਿੱਚ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।

 ਉਹਨਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਬਹੁਤ ਸਾਰੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਤਾਂ ਜੋ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ ।

ਉਹਨਾਂ ਕਿਹਾ ਕਿ ਪਿੰਡ ਕਸੇਲ ਨੂੰ ਜ਼ੀਰੋ ਸਟਬੱਲ ਬਰਨਿੰਗ ਤੇ ਲੈ ਕੇ ਆਉਣ ਲਈ ਕਿਸਾਨਾਂ ਨੂੰ  ਅਪੀਲ ਕੀਤੀ। ਇਸ ਕੈਂਪ ਵਿੱਚ ਸ੍ਰੀ ਸਤਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਸਟੇਜ ਸੰਚਾਲਕ ਦੀ ਭੂਮਿਕਾ ਨਿਭਾਈ ਅਤੇ ਕੈਂਪ ਵਿੱਚ ਆਏ ਮਹਿਮਾਨਾਂ , ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਸ੍ਰੀ ਗੁਰਮੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਲਗਭਗ 150 ਕਿਸਾਨਾਂ ਦੀ ਸ਼ਮੂਲੀਅਤ ਕਰਵਾਈ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਸ੍ਰੀ ਪ੍ਰਦੀਪ ਕੁਮਾਰ ਏ ਐਸ ਆਈ ਸ੍ਰੀ ਮਨਪ੍ਰੀਤ ਸਿੰਘ ਏ ਟੀ ਐਮਸ੍ਰੀ  ਵਰਿੰਦਰਬੀਰ ਸਿੰਘ ਏ ਟੀ ਐਮਸ੍ਰੀ ਰਾਜਬੀਰ ਸਿੰਘ ਏ ਐਸ ਆਈ ਬਾਗਬਾਨੀਸ਼੍ਰੀ  ਵਿਜੇ ਸਿੰਘ ਏ ਟੀ ਐਮਫੀਲਡ ਵਰਕਰ ਸ੍ਰੀ ਅਵਤਾਰ ਸਿੰਘ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਸ਼੍ਰੀ ਪ੍ਰਭਪਾਲ ਸਿੰਘ ਢਿੱਲੋ ਸ੍ਰੀ ਅਮਰਜੀਤ ਸਿੰਘ ਸਰਪੰਚ ਸ਼੍ਰੀ ਮੇਵਾ ਸਿੰਘ ਜਗਤਪੁਰਾ ਸ੍ਰੀ ਨਗਿੰਦਰ ਸਿੰਘ ਕਸੇਲ ਮਨਜੀਤ ਸਿੰਘ ਰੇਸ਼ਮ ਸਿੰਘ ਹਰਪ੍ਰੀਤ ਸਿੰਘ ਕੁਲਦੀਪ ਸਿੰਘ ਤੇਜਬੀਰ ਸਿੰਘ ਆਦਿ ਕਿਸਾਨ ਹਾਜ਼ਿਰ ਹੋਏ। 

Tags: