ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਅਬੋਹਰ, ਫਾਜ਼ਿਲਕਾ, 18 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। […]

ਅਬੋਹਰ, ਫਾਜ਼ਿਲਕਾ, 18 ਜੁਲਾਈ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਿਕਾ ਕਿ ਬੁਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲੇਹ ਦੇ ਹਰੇਕ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਥਾਂ ਜਿਥੇ ਬੁਟੇ ਲਗ ਸਕਦੇ ਹਨ ਖਾਲੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਟਿਆਂ ਨੂੰ ਇਕ ਵਾਰ ਲਗਾਉਣ ਨਾਲ ਕੰਮ ਖਤਮ ਨਹੀਂ ਹੁੰਦਾ ਸਗੋ ਬਚਿਆਂ ਵਾਂਗ ਇਸ ਦਾ ਪਾਲਣ-ਪੋਸ਼ਣ ਕਰਕੇ ਪਾਣੀ, ਖਾਦ ਆਦਿ ਲੋੜ ਅਨੁਸਾਰ ਪੌਦੇ ਨੂੰ ਸਮੇਂ-ਸਮੇਂ ਦੇ ਕੇ ਇਸਦੀ ਸੰਭਾਲ ਕਰਕੇ ਇਸ ਨੂੰ ਵੱਡਾ ਕਰਨਾ ਚਾਹੀਦਾ ਹੈ ਕਿਉਂ ਜੋ ਵੱਡਾ ਹੋ ਕੇ ਰੁੱਖ ਬਣਕੇ ਸਾਨੂੰ ਹੀ ਛਾਂ ਦੇਵੇਗਾ ਅਤੇ ਤਪਸ਼ ਨੂੰ ਘਟਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣਾ ਨੈਤਿਕ ਫਰਜ ਸਮਝਦਿਆਂ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ ਤੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਜੋ ਕਿ 30 ਸਤੰਬਰ 2024 ਤੱਕ ਚਲਾਈ ਜਾ ਰਹੀ ਹੈ ਜਿਸ ਵਿਚ ਫਾਜ਼ਿਲਕਾ ਜਿਲ੍ਹੇ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਜਿਸ ਵਿਚ ਜੁਡੀਸ਼ੀਅਲ ਆਫ਼ੀਸਰਜ਼, ਪੈਰਾ ਲੀਗਲ ਵਲੰਟੀਅਰ, ਜੁਡੀਸ਼ੀਅਲ ਕੋਰਟ ਕੰਪਲਜ਼ ਦਾ ਸਟਾਫ, ਬਾਰ ਐਸੋਸੀਏਸ਼ਨ ਦੇ ਵਕੀਲ ਸਾਹਿਬਾਨ ਦਵਾਰਾ ਬੂਟੇ ਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਸਾਡਾ ਆਲਾ-ਦੁਆਲਾ ਬਿਮਾਰੀਆਂ ਮੁਕਤ ਹੋਵੇਗਾ ਤੇ ਅਸੀਂ ਸਾਰੇ ਤੰਦਰੁਸਤ ਰਹਾਂਗੇ। ਉਨ੍ਹਾਂ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਬਚਿਆਂ ਨਾਲ ਕੁਝ ਸਮਾਂ ਵੀ ਵਤੀਤ ਕੀਤਾ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਪ੍ਰੀਤ ਸਿੰਘ , ਜ਼ਿਲ੍ਹਾ ਬਾਲ ਸਰੱਖਿਆ ਅਫਸਰ ਰੀਤੂ ਬਾਲਾ, ਕੌਸਲ ਬਾਲ ਸੁਰਖਿਆ ਅਫਸਰ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ, ਸੁਖਦੇਵ ਸਿੰਘ ਬਾਲ ਭਲਾਈ ਕਮੇਟੀ ਮੈਂਬਰ ਆਦਿ ਹਾਜਰ ਸਨ

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ