ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 15 ਫਰਵਰੀ:

            ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ।

            ਮੀਟਿੰਗ ਦੌਰਾਨ ਉਨ੍ਹਾਂ ਟ੍ਰੈਫਿਕ ਪ੍ਰਬੰਧਨਸੁਰੱਖਿਆ ਪ੍ਰਬੰਧਾਂਭੀੜ ਕੰਟਰੋਲਪਾਰਕਿੰਗਪੀਣ ਵਾਲੇ ਪਾਣੀਸੈਨੀਟੇਸ਼ਨਰੋਸ਼ਨੀ ਅਤੇ ਡਾਕਟਰੀ ਸਹੂਲਤਾਂ ਨੂੰ ਲੈ ਕੇ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ। ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਸਥਾਨ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਅਤੇ ਟ੍ਰੈਫਿਕ ਵਿਭਾਗ ਨੂੰ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ।

            ਉਨ੍ਹਾਂ ਸਿਹਤ ਵਿਭਾਗ ਨੂੰ ਐਂਬੂਲੈਂਸ ਅਤੇ ਮੈਡੀਕਲ ਟੀਮ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਨਗਰ ਨਿਗਮ ਨੂੰ ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਅਧਿਕਾਰੀ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਤਾਂ ਜੋ ਦਰਸ਼ਕਾਂ ਨੂੰ ਸੁਰੱਖਿਅਤ ਅਤੇ ਸੁਹਾਵਣਾ ਮਾਹੌਲ ਮਿਲ ਸਕੇ।

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰਐਸਡੀਐਮ ਮੁਕੇਰੀਆਂ ਓਸ਼ੀ ਮੰਡਲਆਰਟੀਓ ਅਮਨਦੀਪ ਕੌਰ ਘੁੰਮਣਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘਡੀਐਸਪੀ ਦੇਵ ਦੱਤਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।