ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

ਲੁਧਿਆਣਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ […]

ਲੁਧਿਆਣਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਨਾਲ ਵੀ ਮੀਟਿੰਗ ਕਰਕੇ ਚੱਲ ਰਹੇ ਖਰੀਦ ਕਾਰਜਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਆਪਣੀ ਫ਼ਸਲ ਦੀ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ