ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ :
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਸ਼ੁਰੂ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ 2 ਕਰੋੜ 16 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਇਸ ਸਰਕਾਰੀ ਕਾਲਜ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਆਪ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਐੱਮ.ਪੀ.ਫੰਡ ਵਿੱਚੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਇਨਡੋਰ ਸਪੋਰਟਸ ਹਾਲ, ਬਾਸਕਿਟਬਾਲ ਗਰਾਂਊਡ, ਅਥਲੈਟਿਕ ਟਰੈਕ, ਪਾਰਕਿੰਗ , ਸਟੇਜ ਆਦਿ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਇਸ ਉਪਰੰਤ ਕਾਲਜ ਅੰਦਰ ਹੋਰ ਵੀ ਜਿਹੜੀਆਂ ਸਹੂਲਤਾਂ ਦੀ ਲੋੜ ਪਵੇਗੀ ਉਹ ਸਭ ਮੁਹੱਈਆ ਕਰਵਾਈਆਂ ਜਾਣਗੀਆਂ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਕਾਲਜ ਅੰਦਰ ਹੋਰ ਵੀ ਲੈਕਚਰਾਰਾਂ ਦੀ ਨਿਯੁਕਤੀ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਇੱਥੇ ਆਈ.ਟੀ.ਆਈ.ਦੇ ਕੋਰਸ ਸ਼ੁਰੂ ਕਰਵਾਉਣ ਲਈ ਵੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਕਿੱਤਾਮੁੱਖੀ ਕੋਰਸ ਸਮੇਂ ਦੀ ਲੋੜ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਸਰਕਾਰੀ ਕਾਲਜ ਵਿੱਚ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਮਿਲੇ। ਉਨ੍ਹਾਂ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ।





