ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ

 

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਸ਼ਲਾਘਾ ਕਰਦਿਆ ਸ੍ਰੀ ਹਿਮਾਂਸ਼ੂ ਅਰੋੜਾ,  ਸੀ.ਜੇ.ਐਮ/ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਇਹਨਾਂ ਬੱਚਿਆਂ ਵਿੱਚ ਉਹ ਕਾਬਲਿਤ ਹੈ ਜੋ ਆਮ ਮਨੁੱਖ ਵਿੱਚ ਨਹੀਂ। ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ,  ਸੀ.ਜੇ.ਐਮ/ਸਕੱਤਰ ਸਾਹਿਬ ਜੀਆਂ ਵੱਲੋਂ ਦੱਸਿਆ ਗਿਆ ਕਿ ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਵੀ ਹਾਜਰ ਸੀ। ਇਸ ਮੌਕੇ ਸ੍ਰੀ ਜਸਪਾਲ ਮੌਗਾ, ਜਿਲ੍ਹਾ ਸਿੱਖਿਆ ਅਫਸਰ ਵਲੋਂ ਵੀ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਡੀ ਸਮੁਲੀਅਤ ਨਾਲ ਬੱਚਿਆ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਾਲਸਾ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ 

Tags: