ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 01 ਮਈ:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ […]

ਮਾਨਸਾ, 01 ਮਈ:
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰੀ ਸਿੰਘ ਗਰੇਵਾਲ ਨੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜੱਜ ਸਾਹਿਬ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ਆਦਿ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਜੇਲ੍ਹ ਸੁਪਰਡੰਟ ਇਕਬਾਲ ਸਿੰਘ ਬਰਾੜ, ਡਿਪਟੀ ਸੁਪਰਡੰਟ ਜਗਜੀਤ ਸਿੰਘ, ਦੀਪਇੰਦਰ ਸਿੰਘ ਐਡਵੋਕੇਟ, ਡਿਪਟੀ ਚੀਫ ਐਲ.ਏ.ਡੀ.ਸੀ, ਰਾਜੀਵ ਕੁਮਾਰ ਅਡੀਸ਼ਨਲ ਇੰਗਲਿਸ਼ ਕਲਰਕ, ਸੁਖਜੀਤ ਸਿੰਘ ਰੀਡਰ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ, ਮਾਨਸਾ, ਅਮਿਤ ਵਰਮਾ ਸੀਨੀਅਰ ਸਹਾਇਕ ਮੌਜੂਦ ਸਨ।  

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ