ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਮਾਨਸਾ, 19 ਅਗਸਤ:

            ਭਾਸ਼ਾ ਵਿਭਾਗਪੰਜਾਬ ਦੀ ਰਹਿਨੁਮਾਈ ਹੇਠ ਸਥਾਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ

            ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਸਭ ਨੂੰ ਜੀ ਆਇਆਂ  ਆਖਦਿਆਂ ਕਿਹਾ ਕਿ ਪ੍ਰੋਅਜਮੇਰ ਸਿੰਘ ਔਲਖ ਪੰਜਾਬੀ ਦੇ ਅਜਿਹੇ ਨਾਟਕਕਾਰ ਹੋਏ ਨੇ ਜਿੰਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ ਹੈ ਉਨ੍ਹਾਂ ਕਿਹਾ ਕਿ ਸੌਖੀਸਹਿਜ ਭਾਸ਼ਾ ਅਤੇ ਸਾਦੇ ਰੰਗਮੰਚ ਨਾਲ ਲੋਕਾਂ ਦੇ ਦੁੱਖਾਂ ਸੁਖਾਂ ਦੀ ਗੱਲ ਕਰਨ ਵਾਲੇ  ਨਾਟਕਕਾਰ ਔਲਖ ਸਦਾ ਲੋਕਾਂ ਦੇ ਦਿਲਾਂ ਵਿਚ ਵਸਦੇ ਰਹਿਣਗੇ

            ਇਸ ਮੌਕੇ ਪ੍ਰੋਸੁਖਦੀਪ ਸਿੰਘਪ੍ਰੋਸੁਪਨਦੀਪ ਕੌਰਪ੍ਰੋਸੀਮਾ ਜਿੰਦਲਪ੍ਰੋਅਜਮੀਤ ਔਲਖਪ੍ਰੋਜਸਪ੍ਰੀਤ ਕੌਰਪ੍ਰੋਕੁਲਦੀਪ ਵੜੈਚ ਨੇ ਨਾਟਕਕਾਰ ਅਜਮੇਰ ਸਿੰਘ ਔਲਖ ਦੇ ਜੀਵਨ ਅਤੇ ਰਚਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਾਰੇ ਹੋਏ ਲੋਕਾਂ ਨਾਲ ਖੜ੍ਹਦਿਆਂ ਉਨ੍ਹਾਂ ਨੂੰ ਰੌਸ਼ਨ ਰਾਹ ਦਿੱਤਾ ਉਨ੍ਹਾਂ ਕਿਹਾ ਕਿ ਅਜਮੇਰ ਸਿੰਘ ਔਲਖ ਦੀ ਖਸੀਅਤ ਦੀ ਇਹ ਖਾਸੀਅਤ ਸੀਕਿ ਉਹ ਵਿਸ਼ੇਸ਼ ਹੁੰਦੇ ਹੋਏ ਵੀ ਸਾਧਾਰਨ ਬਣੇ ਰਹਿੰਦੇ ਸਨ ਆਪ ਕਦੇ ਮਾਣ ਨਹੀਂ ਸਨ ਕਰਦੇਪਰ ਦੂਜਿਆਂ ਦਾ ਮਾਣ ਹਮੇਸ਼ਾ ਵਧਾ ਦਿੰਦੇ ਇੱਕ ਗ਼ਰੀਬ ਕਿਸਾਨ ਮੁਜਾਰੇ ਪਰਿਵਾਰ ਵਿੱਚ ਜਨਮੇ ਅਜਮੇਰ ਔਲਖ ਨੇ ਗਰੀਬ ਕਿਸਾਨੀ ਦੀਆਂ ਮੁਸ਼ਕਿਲਾਂ ਨੂੰ ਆਪਣੇ ਪਿੰਡੇ 'ਤੇ ਹੰਢਾਇਆ ਹੈਜਗੀਰਦਾਰਾਂ ਦੇ ਜਬਰ ਦਾ ਸੇਕ ਝੱਲਿਆ ਹੈ ਥੁੜ-ਜ਼ਮੀਨੇ ਕਿਸਾਨ ਪਰਿਵਾਰ ਦੀਆਂ ਤੋਟਾਂ ਭਰੀ ਜ਼ਿੰਦਗੀ ਵਿੱਚ ਬਚਪਨ ਗੁਜ਼ਾਰਿਆ ਹੈ ਇਸੇ ਕਰਕੇ ਇਨ੍ਹਾਂ ਦੇ ਨਾਟਕ ਹਰ ਬੰਦੇ ਨੂੰ ਆਪਣੀ ਹੀ ਕਹਾਣੀ ਲਗਦੇ ਸਨ

            ਇਸ ਮੌਕੇ ਪ੍ਰੋਕੁਲਦੀਪ ਸਿੰਘਪ੍ਰੋਜੋਤੀ ਤੋਂ ਇਲਾਵਾ ਅਰਸ਼ਦੀਪ ਸਿੰਘਸਰਬਜੀਤ ਸਿੰਘਜਗਰਾਜ ਸਿੰਘ ਅਤੇ ਓਮ ਪ੍ਰਕਾਸ਼ ਨੇ ਵੀ ਸ਼ਿਰਕਤ ਕੀਤੀ ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਾਲਜ ਦੇ ਪੰਜਾਬੀ ਵਿਭਾਗ ਲਈ ਰਸਲੇ ਜਨ ਸਾਹਿਤ ਦਾ ਅੰਮ੍ਰਿਤਾ ਪ੍ਰੀਤਮ ਯਾਦਗਾਰੀ ਅੰਕ ਭੇਂਟ ਕੀਤਾ ਗਿਆ