ਜ਼ਿਲਾ ਚੋਣ ਅਫਸਰ ਵੱਲੋਂ ਅਬੋਹਰ ਦੇ ਗਿਣਤੀ ਕੇਂਦਰਾਂ ਅਤੇ ਡਿਸਪੈਚ ਸੈਂਟਰਾਂ ਦਾ ਦੌਰਾ

ਜ਼ਿਲਾ ਚੋਣ ਅਫਸਰ ਵੱਲੋਂ ਅਬੋਹਰ ਦੇ ਗਿਣਤੀ ਕੇਂਦਰਾਂ ਅਤੇ ਡਿਸਪੈਚ ਸੈਂਟਰਾਂ ਦਾ ਦੌਰਾ

ਅਬੋਹਰ 30 ਮਈਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਡਾ ਸੇਨੂੰ ਦੁੱਗਲ ਨੇ ਅੱਜ ਅਬੋਹਰ ਅਤੇ ਬਲੂਆਣਾ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟਾਫ ਦੇ ਰਵਾਨਗੀ  ਸਥਾਨ ਅਤੇ ਕਾਊਂਟਿੰਗ ਸੈਂਟਰਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਜੋ ਕਿ ਬੱਲੂਆਣਾ ਦੇ ਸਹਾਇਕ ਰਿਟਰਨਿੰਗ […]

ਅਬੋਹਰ 30 ਮਈ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਡਾ ਸੇਨੂੰ ਦੁੱਗਲ ਨੇ ਅੱਜ ਅਬੋਹਰ ਅਤੇ ਬਲੂਆਣਾ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟਾਫ ਦੇ ਰਵਾਨਗੀ  ਸਥਾਨ ਅਤੇ ਕਾਊਂਟਿੰਗ ਸੈਂਟਰਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
 ਇਸ ਮੌਕੇ ਉਨਾਂ ਨੇ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਜੋ ਕਿ ਬੱਲੂਆਣਾ ਦੇ ਸਹਾਇਕ ਰਿਟਰਨਿੰਗ ਅਫਸਰ ਹਨ ਅਤੇ ਅਬੋਹਰ ਦੇ ਐਸਡੀਐਮ ਸ੍ਰੀ ਪੰਕਜ ਬੰਸਲ ਨਾਲ ਬੈਠਕ ਕਰਕੇ ਮਤਦਾਨ ਵਾਲੇ ਦਿਨ ਪੋਲਿੰਗ ਬੂਥਾਂ ਤੇ ਸਾਰੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ । ਉਹਨਾਂ ਨੇ ਕਿਹਾ ਕਿ ਗਿਣਤੀ ਕੇਂਦਰਾਂ ਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ । ਇਸ ਦੌਰਾਨ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ