ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 8 ਦਸੰਬਰ :

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਆਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।
 ਇਸ ਮੌਕੇ ਵਿਕਰਮ ਸਿੰਘ ਬਾਰ ਵਾਈਸ ਪ੍ਰੈਜ਼ੀਡੈਂਟ, ਅਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਸਿੰਘ ਪੈਨਲ ਐਡਵੋਕੇਟ, ਹਰਕੀਰਤ ਸਿੰਘ ਐਡਵੋਕੇਟ, ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰੈਜ਼ੀਡੈਂਟ, ਹਰਜਿੰਦਰ ਕੁਮਾਰ ਵਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਕਰਨ ਲੁਥਰਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿੱਚ ਨਸ਼ਾ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।
    ਉਪਰੋਕਤ ਤੋ ਇਲਾਵਾ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿੱਚ ਮਿਸ ਰੇਨੂੰ ਪੈਨਲ ਐਡਵੋਕੇਟ ਹੁਸ਼ਿਆਰਪੁਰ ਵੱਲੋਂ ਅੱਜ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਤੀਸਰੇ ਸੈਸ਼ਨ ਵਿੱਚ ਰਿਫਰੈਸ਼ਰ ਕੋਰਸ ਦੀ ਟ੍ਰੇਨਿੰਗ ਦਿੱਤੀ ਗਈ। 

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ