ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ:

ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।

       ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਦੀ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜਾਂਦੀ ਹੈ, ਇਸੇ ਤਰ੍ਹਾਂ ਹੀ ਜੋ ਆਕਾਰ ਅਸੀ ਪੰਜਾਬ ਦੇ ਯੂਵਾ ਨੂੰ ਨਸ਼ਿਆਂ ਵਿਰੁੱਧ ਅੱਜ ਦੇਵਾਂਗੇ ਉਸਦਾ ਫਲ ਸਾਨੂੰ ਆਉਣ ਵਾਲੇ ਸਮੇਂ ਵਿੱਚ ਮਿਲੇਗਾ ਇਸ ਆਕਾਰ ਦੇਣ ਦੀ ਤੁਲਨਾਂ ਉਹਨਾਂ ਵੱਲੋਂ ਨੌਜਵਾਨਾਂ ਨੂੰ ਨਸ਼ੇ ਖਿਲਾਫ਼ ਨਾਂਹ ਕਰਨ ਦੇ ਬਰਾਬਰ ਕੀਤੀ ਗਈ ਉਨ੍ਹਾਂ ਇਹ ਵੀ ਕਿਹਾ ਕਿ ਜੇ ਯੂਵਾ ਪੀੜ੍ਹੀ ਨਸ਼ੇ ਨੂੰ ਮਨਾ ਕਰ ਦੇਵੇ ਤਾਂ ਨਸ਼ਾ ਬੁਣਾਉਣ ਅਤੇ ਸਪਲਾਈ ਕਰਨ ਵਾਲਿਆਂ ਦਾ ਧੰਦਾ ਹੋਲੀ-ਹੋਲੀ ਬੰਦ ਹੋ ਜਾਵੇਗਾ। ਇਸ ਮੌਕੇ ਉਹਨਾਂ ਵੱਲੋਂ ਨਸ਼ੇ ਖਿਲਾਫ਼ ਸਹੂੰ ਚੁਕਾਈ ਗਈ ਅਤੇ ਬੈਨਰ ਵੀ ਲਾਏ ਗਏ ਜਿਸ ’ਤੇ ਹਾਜਰ ਸਭ ਨੌਜਵਾਨਾਂ ਵੱਲੋਂ ਹਸਤਾਖ਼ਰ ਵੀ ਕੀਤੇ ਗਏ। ਇਸ ਮੌਕੇ ’ਤੇ ਇਸ ਪ੍ਰੋਗਰਾਮ ਵਿਚ ਸਕੂਲ ਦੇ ਪ੍ਰਿੰਸੀਪਲ ਸਾਹਿਬ ਅਤੇ ਸਮੁੱਚਾ ਸਟਾਫ ਹਾਜ਼ਰ ਸੀ।

ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਕੀਤੇ ਗਏ ਜਿਸ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ, ਰੁੱਖਾਂ ਦੀ ਸਾਂਭ ਸੰਭਾਲ ਸਬੰਧੀ ਅਤੇ ਸਮਾਜ ਨੂੰ ਜਾਗਰੂਕ ਕਰਨ ਲਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ’ਤੇ ਆਉਣ ਵਾਲੇ ਬੱਚਿਆਂ ਨੂੰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਇਹ ਮੁਹਿੰਮ ‘ਯੂਥ ਅਗੇਂਸਟ ਡਰੱਗਸ’ ਮਿਤੀ 06.12.2025 ਤੋ ਮਿਤੀ 06.01.2026 ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਕਾਲਜ, ਸਕੂਲ, ਜ਼ਿਲ੍ਹਾ ਜੇਲ, ਨਸ਼ਾ ਛਡਾਓ ਕੇਂਦਰ, ਵੱਖ-ਵੱਖ ਪਿੰਡਾਂ ਵਿੱਚ ਅਤੇ ਹੋਰ ਵੱਖ ਵੱਖ ਧਾਰਮਿਕ ਸਥਾਨਾਂ, ਪਬਲਿਕ ਸਥਾਨਾਂ ਵਿਖੇ ਲੋਕਾ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾਣਗੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪੈ ਸਕੇ

ਇਸ ਮੌਕੇ ਡਾ. ਨਰੇਸ ਪਰੂਥੀ ਜੀ ਨੇ ਮੁੱਖ ਮਹਿਮਾਨ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸਨ ਜੱਜ, ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦਾ ਧੰਨਵਾਦ ਕਰਦਿਆ ਵਿਸ਼ਵਾਸ ਦਿਵਾਇਆ ਕਿ ਪ੍ਰੋਗਰਾਮ ਵਿੱਚ ਪਹੁੰਚੀਆਂ ਸਖਸ਼ੀਅਤਾਂ ਅਤੇ ਬੱਚੇ ਅਤੇ ਉਹਨਾਂ ਦੇ ਮਾਪਿਆਂ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਵੰਡੀ ਜਾਵੇਗੀ।