ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਤਰਨ ਤਾਰਨ, 8 ਦਸੰਬਰ (           ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ।

ਜ਼ਿਲਾ ਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਮਾਝਾ ਪਬਲਿਕ ਸਕੂਲ, ਤਰਨ ਤਾਰਨ ਤੋਂ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ।  ਇਸ ਰੈਲੀ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਵਾਲਾ ਸੀ ਅਤੇ ਆਮ ਲੋਕ ਵੀ ਵਿਦਿਆਰਥੀਆਂ ਦੁਆਰਾ ਦਿੱਤੇ ਜਾ ਰਹੇ ਸੁਨੇਹੇ ਨੂੰ ਧਿਆਨ ਨਾਲ ਗ੍ਰਹਿਣ ਕਰ ਰਹੇ ਸਨ।

ਇਸ ਤੋਂ ਬਾਅਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਚੌਕਸ ਕਰਨ ਲਈ ਨੁੱਕੜ ਨਾਟਕ ਦਾ ਆਯੋਜਨ ਕਰਵਾਇਆ ਗਿਆ, ਇਸ ਵਿੱਚ ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਨੁੱਕੜ ਨਾਟਕ ਰਾਹੀਂ ਹਾਜ਼ਰੀਨ ਨੂੰ ਇਹ ਸਮਝਾਉਣ ਦਾ ਕਾਰਜ ਕੀਤਾ ਗਿਆ ਕਿ ਕਿਸ ਤਰਾਂ ਜੇਕਰ ਕੋਈ ਜਵਾਨੀ ਪਹਿਰੇ ਨਸ਼ਾ ਕਰਨ ਲੱਗ ਜਾਂਦਾ ਹੈ ਤਾਂ ਉਸ ਨਾਲ ਪਰਿਵਾਰ ਤਾਂ ਹੀ ਉੱਜੜ ਜਾਂਦਾ ਹੀ ਹੈ, ਸਮਾਜ ਉੱਤੇ ਵੀ ਇਸਦਾ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਨਾਟਕ ਵਿੱਚ ਇਹ ਦਿਖਾਇਆ ਗਿਆ ਕਿ ਪਹਿਲਾਂ ਤਾਂ ਨਸ਼ਾ ਸਮੱਗਲਰ ਨੌਜਵਾਨਾਂ ਨੂੰ ਮੁਫਤ ਵਿੱਚ ਨਸ਼ੇ ਦੀ ਚੇਟਕ ਲਾਉਂਦੇ ਹਨ, ਫਿਰ ਨਸ਼ੇ ਦੀ ਲੱਤ ਲੱਗਣ ਤੇ ਨਸੇੜੀ ਨੂੰ ਘਰ ਦੀਆਂ ਵਸਤੂਆਂ ਚੋਰੀ ਕਰਕੇ ਨਸ਼ਾ ਸਮੱਗਲਰਾਂ ਤੋਂ ਨਸ਼ਾਂ ਮਹਿੰਗੇ ਭਾਅ ਵਿੱਚ ਖਰੀਦਣਾ ਪੈਂਦਾ ਹੈ ਅਤੇ ਇਸ ਚੱਕਰ ਵਿੱਚ ਘਰ ਦੀ ਬਰਬਾਦੀ ਹੋ ਜਾਂਦੀ ਹੈ ਅਤੇ ਪਰਿਵਰਾ ਖੇਰੂੰ ਖੇੰਰੂ ਹੋ ਜਾਂਦਾ ਹੈ।
 
ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਵਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਉਪਰਾਲੇ ਨੂੰ ਸਹੀ ਦਿਸ਼ਾ ਦੇਣ 'ਤੇ ਸਰਾਹਿਆ ਅਤੇ ਸਟਾਫ, ਵਿਦਿਆਰਥੀਆਂ ਅਤੇ ਪਬਲਿਕ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਜਿਸ ਤਰਾਂ ਤੁਸੀਂ ਰੈਲੀ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਖਿਲਾਫ ਸੁਨੇਹਾ ਦਿੱਤਾ ਹੈ, ਉਹ ਹੀ ਸੁਨੇਹਾ ਮੈਂ ਅੱਜ ਸਾਰੇ ਵਿਦਿਆਰਥੀਆਂ ਨੂੰ ਦੇਣਾ ਚਾਹੁੰਦਾ ਹਾਂ ਕਿ ਤੁਸੀਂ ਵੀ ਅੱਜ ਤੋਂ ਪ੍ਰਣ ਕਰ ਲੈਣਾ ਹੈ ਕਿ ਨਸ਼ਿਆਂ ਤੋਂ ਦੂਰ ਰਹੋਗੇ ਅਤੇ ਆਪਣੇ ਨਾਲ ਦੇ ਸਾਥੀਆਂ ਅਤੇ ਹੋਰ ਪਬਲਿਕ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਨਸ਼ਿਆਂ ਦੇ ਖਿਲਾਫ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਸ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੋਗੇ। ਸ੍ਰੀ ਕੰਵਲਜੀਤ ਸਿੰਘ ਬਾਜਵਾ ਜੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਕਿ ਕਿਸ ਤਰਾਂ ਉਹ ਨਸ਼ੇ ਤੋਂ ਦੂਰ ਰਹਿ ਕੇ ਆਪਣੇ ਮਨ ਅਤੇ ਤਨ ਤਕੜਾ ਰੱਖਕੇ ਅਤੇ ਚੰਗੀ ਤਰਾਂ ਪੜਾਈ ਕਰਕੇ , ਮਨ ਵਿੱਚ ਇੱਕ ਟਾਰਗੈੱਟ ਰੱਖ ਕੇ ਸਹੀ ਤਰੀਕੇ ਨਾਲ ਮਿਹਨਤ ਕਰਕੇ ਸਫਲ ਹੋ ਸਕਦੇ ਹਨ ਅਤੇ ਭਵਿੱਖ ਵਿੱਚ ਸਫਲ ਇਨਸਾਨ ਬਣ ਕੇ ਇਸ ਤਰਾਂ ਕਿਸੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋ ਸਕਦੇ ਹੋ ਅਤੇ ਵਧੀਆ ਸਮਾਜ ਦੀ ਉੱਨਤੀ ਵਿੱਚ ਯੋਗਦਾਨ ਪਾ ਸਕਦੇ ਹਨ।  

ਇਸ ਮੌਕੇ  ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਲੀਗਲ ਏਡ ਡਿਫੈਂਸ ਕਾਉਂਸਲਜ਼, ਮਾਝਾ ਪਬਲਿਕ ਸਕੂਲ ਦੇ ਪ੍ਰਬੰਧਕ ਅਤੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ। 

Latest

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ