ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 13 ਅਗਸਤ 2024.         ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ […]

ਫਿਰੋਜ਼ਪੁਰ, 13 ਅਗਸਤ 2024.

        ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਦੇ ਨੁਮਾਇੰਦੇ ਹਾਜ਼ਰ ਹੋਏ ।

         ਮੀਟਿੰਗ ਵਿੱਚ ਪਛੜੇ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਆਦਾਰੇ ਵੱਲੋ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ/ਸਹਾਇਕ ਧੰਦਿਆਂ ਲਈ ਕਰਜ਼ੇ ਦੀਆਂ ਸਕੀਮਾਂ ਤਹਿਤ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਹੋਏ  11 ਲਾਭਪਾਤਰੀ ਸਿੱਧਾ ਕਰਜ਼ਾ ਸਕੀਮ ਅਧੀਨ ਜਿਨ੍ਹਾ ਦੀ ਰਕਮ 22 ਲੱਖ ਰੁਪਏ (ਬਾਈ ਲੱਖ ਰੁਪਏ ) ਅਤੇ 05 ਲਾਭਪਾਤਰੀ ਐਨ.ਐਮ.ਡੀ ਸਕੀਮ ਅਧੀਨ ਜਿਨ੍ਹਾ ਦੀ ਕਰਮ 10 ਲੱਖ ਰੁਪਏ ਹਨ ਕੁਲ ਦੋ ਸਕੀਮਾਂ ਦੀ ਰਕਮ 32 ਲੱਖ ਰੁਪਏ ਪ੍ਰਵਾਨ ਕੀਤੇ ਗਏ ।

        ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਪੱਛੜੇ ਵਰਗ ਦੇ ਲੋਕਾ ਤੇ ਆਰਥਿਕ ਵਿਕਾਸ ਸਬੰਧੀ ਵੱਖ- ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋ ਵੱਧ ਇਸ ਸਕੀਮ ਦਾ ਲਾਭ ਦਿਵਾਇਆਂ ਜਾਵੇ ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ