ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।
    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ।
 ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਅਜਿਹੇ ਵਾਹਨ ਨੂੰ ਸੜਕਾਂ, ਪ੍ਰਾਈਵੇਟ ਮਾਰਕੀਟਾਂ ਜਾਂ ਹੋਰ ਜਨਤਕ ਥਾਵਾਂ ’ਤੇ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜੋ ਮੋਟਰ ਵਹੀਕਲ ਐਕਟ 1988 ਤਹਿਤ ਬਣੇ ਨਿਯਮਾਂ ਅਨੁਸਾਰ ਚੱਲਣ ਯੋਗ ਨਹੀਂ ਹਨ।
ਇਹ ਹੁਕਮ 11 ਜੁਲਾਈ 2026 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ। 

Latest

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ