ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਫਰੀਦਕੋਟ 2 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਦੋ ਪ੍ਰੀਖਿਆ ਕੇਂਦਰ ਪੀ.ਐਮ. ਸ੍ਰੀ ਕੇ.ਵੀ ਸਕੂਲ ਫਰੀਦਕੋਟ ਅਤੇ ਡਾ. ਮਹਿੰਦਰ ਸਿੰਘ ਸਾਂਭੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਮਿਤੀ 3.5.2025 ਤੋਂ 4.5.2025 ਤੱਕ ਪਾਬੰਦੀ ਲਗਾਈ ਹੈ। ਇਹ ਹੁਕਮ ਉਨ੍ਹਾਂ ਵਿਅਕਤੀਆਂ ਦੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿੱਚ ਪ੍ਰੀਖਿਆਰਥੀ ਹਿੱਸਾ ਲੈ ਰਹੇ ਹਨ ਅਤੇ ਜੋ ਪ੍ਰੀਖਿਆ ਦੌਰਾਨ ਡਿਊਟੀ ਦੇ ਹੋਣਗੇ।

ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਮਿਤੀ 4.5.2025 ਨੂੰ ਨੈਸ਼ਨਲ ਟੈਸਟਿੰਗ ਏਜੰਸੀ ਦੀ ਤਰਫੋਂ ਨੀਟ ਪ੍ਰੀਖਿਆ ਲਈ ਜਾ ਰਹੀ ਹੈ। ਜਿਸ ਸਬੰਧੀ ਜਿਲ੍ਹਾ ਫਰੀਦਕੋਟ ਵਿੱਚ 2 ਸੈਂਟਰ ਪੀ.ਐਮ. ਸ੍ਰੀ ਕੇ.ਵੀ ਸਕੂਲ ਫਰੀਦਕੋਟ ਅਤੇ ਡਾ. ਮਹਿੰਦਰ ਸਿੰਘ ਸਾਂਭੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Tags:

Advertisement

Latest

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 462836 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ