ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।

          ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।

            ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।

          ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ