ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
ਫਰੀਦਕੋਟ 11 ਅਕਤੂਬਰ () ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14 […]
ਫਰੀਦਕੋਟ 11 ਅਕਤੂਬਰ () ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਉਕਤ ਦਰਸਾਈ ਗਈ ਮਿਤੀ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।

