ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 9 ਸਤੰਬਰ  :

 

   ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ  
          ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮਪੂਰਾ ਪਤਾਤਿੰਨ ਫੋਟੋਆਂ (ਸੱਜੇਖੱਬੇ ਅਤੇ ਸਾਹਮਣੇ ਤੋਂ ਪੋਜ਼ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ

            ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬਨਿੰਮਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬਨਿੰਮਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ

        ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂਧਾਰਮਿਕ ਸਥਾਨਾਂਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ

 ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

 
         ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂਉੱਚੀ ਬੱਸੀਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ ਉਪਰੋਕਤ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ। 

Latest

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ