ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਕੀਤੀ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਕੀਤੀ ਅਚਨਚੇਤ ਚੈਕਿੰਗ

ਜਲਾਲਾਬਾਦ 11 ਜੁਲਾਈਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ ਤਹਿਤ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਚੈਕਿੰਗ ਦੌਰਾਨ 02 […]

ਜਲਾਲਾਬਾਦ 11 ਜੁਲਾਈ
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ ਤਹਿਤ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਚੈਕਿੰਗ ਦੌਰਾਨ 02 ਬੱਚਿਆ ਨੂੰ ਰੈਸਕਿਊ ਕੀਤਾ ਗਿਆ ਅਤੇ ਜਿਲ੍ਹਾ ਟਾਸਕ ਫੋਰਸ ਟੀਮ ਵੱਲੋ ਘੰਟਾ ਘਰ ਚੌਕ ਜਲਾਲਾਬਾਦ, ਮੇਨ ਬਜਾਰ, ਰਾਮ ਲੀਲਾ ਚੌਕ ਅਤੇ ਬੱਸ ਸਟੈਡ ਜਲਾਲਾਬਾਦ ਵਿਖੇ ਆਦਿ ਥਾਵਾ ਤੇ ਚੈਕਿੰਗ ਕੀਤੀ ਗਈ
 ਉਨ੍ਹਾਂ ਦੱਸਿਆ ਕਿ ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ । ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ। ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ।
ਜਿਲ੍ਹਾ ਟਾਸਕ ਫੋਰਸ ਟੀਮ ਵਿਚ ਨਿਸ਼ਾਨ ਸਿੰਘ (ਸ਼ੋਸ਼ਲ ਵਰਕਰ) ਅਤੇ ਸਾਰਿਕਾ ਰਾਣੀ (ਆਊਟਰੀਚ ਵਰਕਰ) ਜ਼ਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜ਼ਿਲਕਾ ਤੋਂ ਇਲਾਵਾ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਦਿ ਮੈਬਰ ਵੀ ਸ਼ਾਮਿਲ ਸਨ।

Tags:

Latest

ਐਲਪੀਜੀ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ਛਾਪੇਮਾਰੀ ਦਾ ਦੂਜਾ ਦਿਨ; ਵਪਾਰਕ ਥਾਵਾਂ ਤੋਂ 86 ਘਰੇਲੂ ਐਲਪੀਜੀ ਸਿਲੰਡਰ ਜ਼ਬਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ