ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।

     ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

    ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤਿਉਹਾਰ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।  

       ਕੈਬਨਿਟ ਮੰਤਰੀ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ਤੇ ਸਿੱਖ ਕੌਮ ਨੂੰ ਇਤਿਹਾਸਕ ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

   ਹਰਜੋਤ ਬੈਂਸ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾਭਾਈਚਾਰਕ ਸਾਂਝਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ।