ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲੇ ਕਰ ਲੈਣ ਇਹ ਤਰੀਕਾਂ ਨੋਟ/ 3 ਦਿਨ ਸਰਕਾਰੀ ਬੱਸਾਂ ਦਾ ਚੱਕਾ ਰਹੇਗਾ ਜਾਮ
By Nirpakh News
On
ਅੱਜ ਬਠਿੰਡਾ ਦੇ ਬੱਸ ਸਟੈਂਡ ਦੇ ਗੇਟ ਤੇ ਕੀਤੀ ਗਈ ਗੇਟ ਰੈਲੀ ਇਸ ਮੌਕੇ ਪੀਆਰਟੀਸੀ ਬਠਿੰਡਾ ਡੀਪੂ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਹ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਨੌ 10 ਦੀ 11 ਨੂੰ ਪੂਰੇ ਪੰਜਾਬ ਦੇ ਅੰਦਰ ਪੀਆਰਟੀਸੀ ਪਨਬਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਬੰਦ ਰੱਖੀਆਂ ਜਾਣਗੀਆਂ
ਉਹਨਾਂ ਕਿਹਾ ਕਿ 10 ਤਰੀਕ ਨੂੰ ਵੱਡੇ ਇਕੱਠ ਦੇ ਵਿੱਚ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਰਾਓ ਵੀ ਕੀਤਾ ਜਾਵੇਗਾ।
Read Also : ਮੋਹਾਲੀ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ