ਪੰਜਾਬ ਸਰਕਾਰ ਨੇ 4532.60 ਕਰੋੜ ਰੁਪਏ ਦੀ ਪੈਨਸ਼ਨ ਲੱਗਭੱਗ 34.09 ਲਾਭਪਾਤਰੀਆਂ ਨੂੰ ਨਵੰਬਰ 2024 ਤੱਕ ਵੰਡੀ
Dr Baljit kaur ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ […]
Dr Baljit kaur
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ। ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਅਦਾਇਗੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
Read Also ; ਹਰਿਆਣਾ ਦੇ ਸਰਕਾਰੀ -ਪ੍ਰਾਈਵੇਟ ਸਕੂਲਾਂ ਚ ਹੋਇਆ ਛੁੱਟੀਆਂ ਐਲਾਨ , ਧੁੰਦ ‘ਤੇ ਠੰਢ ਕਾਰਨ ITI ਦਾ ਸਮਾਂ ਬਦਲਿਆ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ “ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ” ਦੀ ਸ਼ੁਰੂਆਤ ਕੀਤੀ। ਇਹਨਾਂ ਕੈਂਪਾਂ ਦਾ ਸਾਰੇ ਜ਼ਿਲ੍ਹਿਆਂ ਤੱਕ ਵਿਸਥਾਰ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਕੈਂਪ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।
ਬਰਨਾਲਾ ਜ਼ਿਲ੍ਹੇ ਵਿੱਚ ਲੱਗੇ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀ ਲਈ ਇੰਟਰਵਿਊ ਲਈ ਹਾਜ਼ਰ ਹੋਈਆਂ। ਇਸ ਸਮਾਗਮ ਦੌਰਾਨ 88 ਮਹਿਲਾਵਾਂ ਨੇ ਆਈ.ਬੀ.ਐਮ. ਅਤੇ ਮਾਈਕ੍ਰੋਸਾਫਟ ਵੱਲੋਂ ਪੇਸ਼ ਕੀਤੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕਰਵਾਈ। ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ ਅਤੇ ਕਾਸਮੈਟਿਕਸ ਵਰਗੇ ਸੈਕਟਰਾਂ ਦੀਆਂ ਕੰਪਨੀਆਂ ਨੇ ਭਾਗ ਲਿਆ। ਨਤੀਜੇ ਵਜੋਂ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਅਤੇ ਅੱਠ ਨੂੰ ਮੌਕੇ ‘ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।
Dr Baljit kaur

