ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

 

Latest

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ
ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ 'ਤੇ ਛਾਪੇਮਾਰੀ; 216 ਗ੍ਰਿਫ਼ਤਾਰ
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ