ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

 

Latest

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
"ਰਿਆਨ ਪਰਾਗ ਤੋਂ ਬਾਅਦ ਹੁਣ ਯੁਜਵੈਂਦਰ ਚਾਹਲ ਵਿਵਾਦਾਂ 'ਚ: ਕੀ ਫਲਾਈਟ 'ਚ ਈ-ਸਿਗਰੇਟ ਪੀਣਾ ਸਟਾਰ ਕ੍ਰਿਕਟਰ ਨੂੰ ਪਵੇਗਾ ਮਹਿੰਗਾ?
ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ