ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ - ਡਾ. ਇਸ਼ਾਂਕ ਕੁਮਾਰ

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ - ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ :  
        ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ’ਤੇ ਖਰਚ ਹੋਣ ਵਾਲੀ ਰਾਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜਿਸ ਲਈ ਉਹ ਧੰਨਵਾਦੀ ਹਨ। ਡਾ. ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਲਕੇ ਅੰਦਰ ਵੱਖ-ਵੱਖ ਵੱਡੇ ਪ੍ਰੋਜੈਕਟ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਹਲਕਾ ਚੱਬੇਵਾਲ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਿਹੜੇ ਨਵੇਂ ਸਟੇਡੀਅਮ ਬਣਾਏ ਜਾਣਗੇ, ਉਹ ਮਾਡਲ ਸਟੇਡੀਅਮ ਹੋਣਗੇ। ਖਿਡਾਰੀਆਂ ਲਈ ਇਨ੍ਹਾਂ ਸਟੇਡੀਅਮਾਂ ਵਿਚ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ। ਸਾਰੇ ਸਟੇਡੀਅਮਾਂ ਦੀ ਚਾਰਦੀਵਾਰੀ ਕੀਤੀ ਜਾਵੇਗੀ, ਸੋਲਰ ਲਾਈਟਾਂ ਲਗਾਈਆਂ ਜਾਣਗੀਆਂ ਤਾਂ ਜੋ ਰਾਤ ਦੇ ਸਮੇਂ ਵੀ ਖਿਡਾਰੀ ਖੇਡ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿਚ ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਨੇ ਵਿਆਪਕ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। 

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ