ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.16 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.16 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸ਼ਾਮ ਚੁਰਾਸੀ/ ਹੁਸ਼ਿਆਰਪੁਰ, 04 ਨਵੰਬਰ: ਹਲਕਾ ਸ਼ਾਮ ਚੁਰਾਸੀ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਅੱਜ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.16 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੌਂਪੇ ਗਏ।

ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਸੌਂਪਦਿਆਂ   ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਰਾਸ਼ੀ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ  ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਗ੍ਰਾਂਟਾਂ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਕਿਸੇ ਵੀ ਪਿੰਡ ਦਾ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਅਹਿਮ ਕੜੀ ਹਨ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਿਲਣ ਵਾਲੀ ਇਸ ਗ੍ਰਾਂਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਕੇ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ ਅਤੇ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਦੇ ਸੁਧਾਰ ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਵੀ ਵਾਧਾ ਹੋਵੇਗਾ।

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਲਕਾ ਸ਼ਾਮ ਚੁਰਾਸੀ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। 

Latest

ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ.ਐਸ.ਪੀ.ਸੀ.ਐੱਲ. ਅਧੀਨ ਕੰਟਰੈਕਟ 'ਤੇ ਹੋਏ – ਹਰਜੋਤ ਬੈਂਸ
ਸਪੀਕਰ ਸੰਧਵਾਂ ਨੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ
ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.16 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ