ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ  ()

ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।

     ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ 'ਯੁੱਧ ਨਸ਼ਿਆਂ ਵਿਰੁਧਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਡਾ.ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਮਰੀਜ਼ਾਂ ਲਈ ਸੁਚੱਜੀ ਸੇਵਾ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ’ਤੇ ਖ਼ਾਸ ਜ਼ੋਰ ਦੇਣ ਦੀ ਗੱਲ ਕੀਤੀ।