ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ […]

ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।

               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ ਐਪਲਾਈ ਹੋਣ ਕਰਕੇ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਵੱਲੋ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਅਤੇ 469 ਜਨਰਲ ਅਤੇ 10 ਐਸ.ਸੀ.ਰਜਿਸਟਰਡ ਫਾਰਮਰ ਗਰੁੱਪਾਂ ਨੂੰ ਵਿਚਾਰਿਆ ਗਿਆ। ਇਸ ਤੋ ਇਲਾਵਾ 1028 ਜਨਰਲ ਅਤੇ 11 ਐਸ.ਸੀ ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ  ਨੂੰ ਵਿਚਾਰਿਆ ਗਿਆ।   

              ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਇਨ੍ਹਾਂ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀ ਮਸ਼ੀਨਰੀ ਉਤਪਾਦ ਤੇ ਮੁਹੱਈਆ ਕਰਵਾਉਣ ਲਈ 873 ਸਿੰਗਲ ਮਸ਼ੀਨਾਂ ਲਈ ਅਤੇ 66 ਕਸਟਮ ਹਾਇਰਿੰਗ ਸੈਂਟਰਾਂ ਲਈ ਪ੍ਰਾਪਤ ਟੀਚਿਆਂ ਅਨੁਸਾਰ ਕੰਪਿਊਟਰਾਈਜ਼ਡ ਡਰਾਅ ਕੱਢ ਕੇ ਖੇਤੀ ਮਸ਼ੀਨਾਂ ਦੀ ਵੰਡ ਕੀਤੀ ਗਈ।

           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਪੂਨਮ ਸਿੰਘ ਵੱਲੋ ਚੁਣੇ ਗਏ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੇ ਜਾਣ ਵਾਲੇ ਖੇਤੀ ਸੰਦਾਂ ਦੀ ਸਬ-ਡਵੀਜ਼ਨ ਪੱਧਰ ਤੋ ਮਨਜੂਰੀ ਪੱਤਰ ਜਾਰੀ ਕਰਨ ਤੋ ਪਹਿਲਾਂ ਤਸਦੀਕ  ਕਰਨ ਦੀ ਹਦਾਇਤ ਕੀਤੀ ਗਈ।

           ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਆਮ ਕਿਸਾਨ ਵੀ ਇਨ੍ਹਾਂ ਕਸਟਮ ਹਾਇਰਿੰਗ ਸੈਂਟਰਾਂ ਤੋਂ ਜਾਇਜ਼ ਰੇਟ ਤੇ ਮਸ਼ੀਨ ਕਿਰਾਏ ਤੇ ਲੈ ਕੇ ਹਾੜ੍ਹੀ ਦੀ ਫਸਲ ਦੀ ਬਿਜਾਈ ਕਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹਾੜ੍ਹੀ ਦੀ ਫਸਲ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਖਰਾਬ ਹੋਣ ਤੋ ਬਚਾਇਆ ਜਾ ਸਕੇ।

       ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀਮਤੀ ਇਨਾਯਤ, ਉਪ-ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ, ਉਪ-ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ-ਮੰਡਲ ਮੈਜਿਸਟਰੇਟ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਸ. ਗੁਰਰਾਜ ਸਿੰਘ ਆਦਿ ਹਾਜ਼ਰ ਸਨ।

Tags:

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ