ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਮਾਨਸਾ, 11 ਜੁਲਾਈ:ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ […]

ਮਾਨਸਾ, 11 ਜੁਲਾਈ:
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਬੇਵਜ੍ਹਾ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਬ ਡਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸਬੰਧਿਤ ਜ਼ਰੂਰਤਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜਾ ਸਕੇ।
ਕੈਂਪ ਦੌਰਾਨ ਐਸ.ਡੀ.ਐਮ. ਸ੍ਰ. ਮਨਜੀਤ ਸਿੰਘ ਰਾਜਲਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਇੰਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਪਿੰਡ ਸਮਾਓਂ ਸਮੇਤ ਪਿੰਡ ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖ਼ੁਰਦ, ਖੀਵਾ ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਲੋਕਾਂ ਨੇ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ। ਇਸ ਮੌਕੇ ਤਹਿਸੀਲਦਾਰ ਮਾਨਸਾ ਸ੍ਰ. ਪ੍ਰਵੀਨ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਤਸਵੀਰਾਂ 1 ਅਤੇ 2
‘ਆਪ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਸਮਾਓਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਲੋਕ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਦੇ ਹੋਏ।

Tags:

Latest

ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ