ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ
By NIRPAKH POST
On
ਚੰਡੀਗੜ੍ਹ 16 ਅਕਤੂਬਰ :
ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਸ਼੍ਰੀ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।