ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

ਠੀਕਰੀਵਾਲ, 26 ਸਤੰਬਰ

ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ।ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰਾਂ, ਨੋਡਲ ਅਫਸਰਾਂ, ਪਟਵਾਰੀਆਂ, ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਦੀ ਮਦਦ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਮਨਰੇਗਾ ਵਰਕਰਾਂ, ਸਹਿਕਾਰੀ ਸਭਾਵਾਂ ਅਤੇ ਹੋਰ ਸਥਾਨਕ ਸੰਸਥਾਵਾਂ ਦੀ ਭਾਗੀਦਾਰੀ ਨਾਲ ਵੱਡੇ ਪੱਧਰ ’ਤੇ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਰਸਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਠੀਕਰੀਵਾਲ 15 ਏਕੜ ਕੁਲਦੀਪ ਸਿੰਘ ਬੇਲਰ ਨਾਲ ਪਰਾਲੀ ਦੀ ਗੰਢਾਂ ਬਣਾਈਆਂ। ਮਨਜੀਤ ਸਿੰਘ ਮਹੰਤ ਤੇ ਗੁਰਮੀਤ ਸਿੰਘ 200 ਏਕੜ ਦੀ ਖੇਤੀ ਕਰਦੇ ਹਨ, ਮਲਚਰ ਕਰਕੇ ਆਲੂਆਂ ਦੀ ਬਿਜਾਈ ਕਰਨਗੇ।

 ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਉਪਲਬਧ ਹੈ, ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਦੀਆਂ ਲਿਸਟਾਂ ਲਗਾਈਆਂ ਜਾਣ ਅਤੇ ਸਾਰੇ ਡਿਊਟੀ ਅਧਿਕਾਰੀਆਂ/ਕਰਮਚਾਰੀਆਂ ਤੱਕ ਇਹ ਲਿਸਟਾਂ ਦਿੱਤਆਂ ਜਾਣ ਤਾਂ ਜ਼ੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸਕਲ ਨਾ ਆਵੇ।

ਉਨਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਵੱਲੋਂ ਰਿਮੋਟ ਸੈਂਸਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਜਿੱਥੇ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣਗੀਆਂ, ਉੱਥੇ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਨਾਲ ਉਹ ਝੋਨੇ ਦੀ ਕਟਾਈ ਤੋਂ ਬਾਅਦ ਬਿਨਾਂ ਪਰਾਲੀ ਸਾੜੇ ਹੀ ਕਣਕ ਦੀ ਬਿਜਾਈ ਕਰ ਸਕਣਗੇ।

ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਬਣਾਏ ਗਏ ਹਨ ਜਿੰਨ੍ਹਾ ਦੀ ਸਥਾਪਨਾ ਪਿੰਡ ਪੰਚਾਇਤ ਘਰਾਂ, ਕਮਿਊਨਟੀ ਸੈਂਟਰਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਕੀਤੀ ਜਾ ਰਹੀ ਹੈ । ਕਲੱਸਟਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਰੋਕੂ ਕਮੇਟੀਆਂ, ਕੰਬਾਇਨ ਤੇ ਬੇਲਰ ਮਾਲਕਾਂ ਅਤੇ ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਲਿਸਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

ਉਨਾਂ ਉੱਥੇ ਹਾਜ਼ਰ ਸਾਰੇ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਪੂਰਾ ਸਹਿਯੋਗ ਦੇਣ।  

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ, ਜਿਨ੍ਹਾਂ ਕਿਸਾਨਾਂ ਨੇ ਫਸਲ ਦੀ ਵਾਢੀ ਕਰ ਲਈ ਹੈ, ਉਨਾਂ ਨੂੰ ਜੇਕਰ ਪਰਾਲੀ ਦੀ ਸੰਭਾਲ ਨਹੀ ਕਿਸੇ ਮਸ਼ੀਨ ਦੀ ਜਰੂਰਤ ਹੈ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ 7973975463 ਤੇ ਵਟਸਅਪ ਗਰੁੱਪ ਤੇ ਮੈਸੇਜ਼ ਕਰ ਸਕਦੇ ਹਨ।

ਇਸ ਸਮੇਂ ਡਾ ਧਰਮਵੀਰ ਸਿੰਘ ਏ ੳ, ਡੀ ਐਸ ਪੀ ਸਤਵੀਰ ਸਿੰਘ , ਬੇਅੰਤ ਸਿੰਘ ਤਕਨੀਸ਼ੀਅਨ ਗਰੇਡ—1, ਸੁਨੀਤਾ ਰਾਣੀ ਨੋਡਲ ਅਫਸਰ ਪਰਾਲੀ, ਸੁਖਪਾਲ ਸਿੰਘ ਕਲੱਸਟਰ ਅਫਸਰ ਤੇ ਹੋਰ ਸਹਾਇਕ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ