ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

ਫਾਜਿਲਕਾ 08 ਮਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜਿਲਕਾ ਦੀਆਂ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਗਏ ਅਤੇ ਮੈਡੀਕਲ ਚੈੱਕ ਅੱਪ ਕੈਂਪ ਵੀ ਲਗਾਏ ਗਏ। ਇਸ ਸਬੰਧ ਵਿੱਚ ਅੱਜ ਸਿਵਲ […]

ਫਾਜਿਲਕਾ 08 ਮਈ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜਿਲਕਾ ਦੀਆਂ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਗਏ ਅਤੇ ਮੈਡੀਕਲ ਚੈੱਕ ਅੱਪ ਕੈਂਪ ਵੀ ਲਗਾਏ ਗਏ। ਇਸ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਖੇ ਖੂਨਦਾਨ ਕੈਂਪ ਵੀ ਲਗਾਏ ਗਏ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਰੈੱਡ ਕਰਾਸ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਸਬੰਧੀ ਜਾਗਰੂਕ ਕਰਨਾ, ਮਾਨਵਤਾ ਦੀ ਸੇਵਾ ਕਰਨਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਦਿਨ ਸ੍ਰੀ ਹੈਨਰੀ ਡੁਨੰਤ ਜਿਨ੍ਹਾਂ ਨੇ ਰੈੱਡ ਕਰਾਸ ਸੰਸਥਾ ਨੂੰ ਹੋਂਦ ਵਿੱਚ ਲਿਆਂਦਾ, ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਇਨ੍ਹਂ ਲੋਕਾਂ ਦੀ ਸਹਾਇਤਾ ਲਈ ਸਮਾਜ ਵਿੱਚ ਬਹੁਤ ਸਾਰੀਆਂ ਸਵੈ ਸੇਵੀ ਸੰਸਥਾਵਾਂ ਹੋਂਦ ਵਿੱਚ ਆਈਆਂ ਹਨ, ਜੋ ਸਮਾਜ ਭਲਾਈ ਦੇ ਕੰਮ ਕਰ ਰਹੀਆਂ ਹਨ। ਅੱਜ ਸਿਹਤ ਸੰਸਥਾਵਾਂ ਵਿੱਚ ਮਾਨਵਤਾ ਦੀ ਸੇਵਾ, ਦੀਨ ਦੁਖੀਆਂ ਅਤੇ ਲੋੜਵੰਦਾਂ ਦੀ ਸਹਾਇਤਾ, ਬਿਮਾਰੀਆਂ ਦੀ ਰੋਕਥਾਮ, ਦੇਸ਼ ਦੀ ਉਨਤੀ ਅਤੇ ਖੂਨਦਾਨ ਕਰਨ, ਸ੍ਰੀ ਹੈਨਰੀ ਅਤੇ ਭਾਈ ਘਨ੍ਹਈਆ ਜੀ ਦੇ ਦੱਸੇ ਮਾਰਗਾਂ ਤੇ ਚੱਲਣ ਲਈ ਪ੍ਰਣ ਕਰਵਾਇਆ ਗਿਆ।

ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਥੈਲੇਸੀਮੀਆ ਅਤੇ ਹੀਮੋਫੀਲੀਆ ਸਬੰਧੀ ਵੀ ਜਾਗਰੂਕਤਾ ਕੈਂਪ ਲਗਾਏ ਗਏ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ