ਫਰੀਦਕੋਟ ਨੂੰ ਮਿਲੇਗੀ ਪਹਿਲੀ ਸ਼ੂਟਿੰਗ ਰੇਂਜ – ਸੁਖਜੀਤ ਢਿੱਲਵਾਂ
ਫ਼ਰੀਦਕੋਟ 3 ਅਗਸਤ () ਸ਼ੂਟਿੰਗ ਦੇ ਖੇਤਰ ਵਿਚ ਇਸ ਇਲਾਕੇ ਦੇ ਮੁੰਡੇ ਕੁੜੀਆਂ ਮੱਲਾਂ ਮਾਰਨ ਤੋਂ ਵਾਂਝੇ ਨਹੀਂ ਰਹਿਣਗੇ, ਕਿਉਂ ਜੋ ਜਲਦ ਹੀ ਜ਼ਿਲ੍ਹੇ ਵਿੱਚ ਪਹਿਲੀ ਸ਼ੂਟਿੰਗ ਰੇਂਜ ਖੁੱਲਣ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਥਾਨਕ ਨਹਿਰੂ ਸਟੇਡੀਅਮ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ […]
ਫ਼ਰੀਦਕੋਟ 3 ਅਗਸਤ ()
ਸ਼ੂਟਿੰਗ ਦੇ ਖੇਤਰ ਵਿਚ ਇਸ ਇਲਾਕੇ ਦੇ ਮੁੰਡੇ ਕੁੜੀਆਂ ਮੱਲਾਂ ਮਾਰਨ ਤੋਂ ਵਾਂਝੇ ਨਹੀਂ ਰਹਿਣਗੇ, ਕਿਉਂ ਜੋ ਜਲਦ ਹੀ ਜ਼ਿਲ੍ਹੇ ਵਿੱਚ ਪਹਿਲੀ ਸ਼ੂਟਿੰਗ ਰੇਂਜ ਖੁੱਲਣ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਥਾਨਕ ਨਹਿਰੂ ਸਟੇਡੀਅਮ ਦਾ ਦੌਰਾ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਅਤੇ ਖਿਡਾਰੀਆਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਚੇਅਰਮੈਨ ਸ. ਢਿੱਲਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਖਿਡਾਰੀਆਂ ਨੂੰ ਉੱਚ ਦਰਜੇ ਦਾ ਮਾਹੌਲ ਦੇਣਾ ਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾ ਕੇ ਦੇਸ਼ ਦਾ ਨਾਮ ਰੌਸ਼ਨ ਕਰਨਾ। ਉਨ੍ਹਾਂ ਦੱਸਿਆ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਉਨ੍ਹਾਂ ਦੱਸਿਆਂ ਕਿ ਖਿਡਾਰੀਆਂ ਦੀ ਮੰਗ ਸੀ ਕਿ ਜ਼ਿਲ੍ਹੇ ਵਿਚ ਸ਼ੂਟਿੰਗ ਰੇਂਜ ਨਹੀਂ ਹੈ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਖੇਡ ਦੀ ਪ੍ਰੈਕਟਿਸ ਕਰਨ ਵਿਚ ਕਾਫੀ ਮੁਸ਼ਕਿਲ ਆਉਂਦੀ ਹੈ।
ਉਨ੍ਹਾਂ ਦੱਸਿਆ ਕਿ ਇਸੇ ਮੰਗ ਤਹਿਤ ਅੱਜ ਉਨ੍ਹਾਂ ਸਥਾਨਕ ਨਹਿਰੂ ਸਟੇਡੀਅਮ ਦਾ ਦੌਰਾ ਕੀਤਾ ਅਤੇ ਸ਼ੂਟਿੰਗ ਰੇਂਜ ਨੂੰ ਵਿਕਸਤ ਕਰਨ ਦੇ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿੱਚ ਸ਼ੂਟਿੰਗ ਰੇਂਜ ਬਣਾਈ ਜਾਵੇਗੀ, ਜਿਸ ਲਈ ਉਨ੍ਹਾਂ ਦੇ ਅਖਤਿਆਰੀ ਕੋਟੇ ਵਿਚੋਂ 6.50 ਲੱਖ ਰੁਪਏ ਫੰਡ ਮੁਹਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਜੋ ਖਰਚਾ ਆਵੇਗਾ ਉਹ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਜਾਰੀ ਕੀਤਾ ਜਾਵੇਗਾ।