ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ਲਈ ਆ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ; ਇਕ ਕਿਸਾਨ ਦੀ ਮੌਤ
By Nirpakh News
On
Farmer Died in Road Accident
Farmer Died in Road Accident
ਬੀਤੀ ਰਾਤ ਕਿਸਾਨ ਪਿੰਡ ਮਨਸੂਰ ਦੇਵਾ ਤੋਂ ਟਰਾਲੇ ਵਿਚ ਰਵਾਨਾ ਹੋਏ ਸਨ। ਮ੍ਰਿਤਕ ਕਿਸਾਨ ਦੀ ਪਛਾਣ ਤਹਿਸੀਲ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਾਸੀ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ। 33 ਸਾਲਾ ਕਿਸਾਨ ਦੋ ਬੱਚਿਆਂ ਦਾ ਪਿਤਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਕਿਸਾਨ ਕੋਲ 2 ਕਿੱਲੇ ਜ਼ਮੀਨ ਸੀ।
ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਤੋਂ ਰਾਜਪੁਰਾ ਰੋਡ ਉਤੇ ਚੰਦੂਮਾਜਰਾ ਨੇੜੇ ਪੈਂਦੇ ਪਿੰਡ ਬਸੰਤਪੁਰਾ ਵਿਖੇ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਇਕ ਕਿਸਾਨ ਦੀ ਮੌਤ ਅਤੇ ਕਈ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ।
READ ALSO: ਵਿਵਾਦਾਂ ’ਚ ਜਗਜੀਤ ਸੰਧੂ ਦੀ ਫ਼ਿਲਮ ‘ਓਏ ਭੋਲੇ ਓਏ’, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ
Farmer Died in Road Accident