ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

ਫਾਜਿ਼ਲਕਾ, 16 ਮਈ 2024…. ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਨੁਸਾਰ ਭਾਰੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਨਾਲ ਕੀਤੀ ਜਾ ਸਕਦੀ ਹੈ ਅਤੇ ਪਿਛਲੇ ਸਾਲਾਂ ਵਿਚ ਕਿਸਾਨਾਂ ਦੇ ਇਸ ਸਬੰਧੀ ਤਜਰਬੇ ਵੀ ਸਫਲ ਰਹੇ ਹਨ। ਇਸ ਲਈ ਕਿਸਾਨ ਇਸ ਵਿਧੀ ਦੀ ਵਰਤੋਂ ਕਰਨ। ਇਸ ਨਾਲ ਧਰਤੀ ਦੇ ਥੱਲੇ ਜਾਂਦੇ ਪਾਣੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਯੁਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਿਸਮਾਂ ਦੀ ਹੀ ਬਿਜਾਈ ਕਰਨ। ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲੈਣ। ਉਨ੍ਹਾਂ ਨੇ ਕਿਹਾ ਕਿ ਘੱਟ ਸਮੇਂ ਵਿਚ ਪੱਕਣ ਵਾਲੀ ਫਸਲ ਦੀ ਬਿਜਾਈ ਨਾਲ ਵੀ ਕਿਸਾਨਾਂ ਦੇ ਖਰਚੇ ਘੱਟ ਹੁੰਦੇ ਹਨ ਅਤੇ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ ਅਤੇ ਬਿਜਲੀ ਦੀ ਵੀ ਬਚਤ ਹੁੰਦੀ ਹੈ। ਦੂਜੇ ਪਾਸੇ ਖੇਤੀ ਅਫ਼ਸਰ  ਡਾ: ਮਮਤਾ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਝੋਨੇ ਦੀ ਪਨੀਰੀ ਨਾਲ ਲਵਾਈ 11 ਜੂਨ 2024 ਤੋਂ ਪਹਿਲਾਂ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ 11 ਜੂਨ ਤੋਂ ਪਹਿਲਾਂ ਕੋਈ ਵੀ ਕਿਸਾਨ ਪਨੀਰੀ ਵਾਲਾ ਝੋਨਾ ਨਾ ਲਗਾਵੇ। ਫਿਲਹਾਲ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।

ਫਾਜਿ਼ਲਕਾ, 16 ਮਈ 2024….

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਨੁਸਾਰ ਭਾਰੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਨਾਲ ਕੀਤੀ ਜਾ ਸਕਦੀ ਹੈ ਅਤੇ ਪਿਛਲੇ ਸਾਲਾਂ ਵਿਚ ਕਿਸਾਨਾਂ ਦੇ ਇਸ ਸਬੰਧੀ ਤਜਰਬੇ ਵੀ ਸਫਲ ਰਹੇ ਹਨ। ਇਸ ਲਈ ਕਿਸਾਨ ਇਸ ਵਿਧੀ ਦੀ ਵਰਤੋਂ ਕਰਨ। ਇਸ ਨਾਲ ਧਰਤੀ ਦੇ ਥੱਲੇ ਜਾਂਦੇ ਪਾਣੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਯੁਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਿਸਮਾਂ ਦੀ ਹੀ ਬਿਜਾਈ ਕਰਨ। ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲੈਣ। ਉਨ੍ਹਾਂ ਨੇ ਕਿਹਾ ਕਿ ਘੱਟ ਸਮੇਂ ਵਿਚ ਪੱਕਣ ਵਾਲੀ ਫਸਲ ਦੀ ਬਿਜਾਈ ਨਾਲ ਵੀ ਕਿਸਾਨਾਂ ਦੇ ਖਰਚੇ ਘੱਟ ਹੁੰਦੇ ਹਨ ਅਤੇ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ ਅਤੇ ਬਿਜਲੀ ਦੀ ਵੀ ਬਚਤ ਹੁੰਦੀ ਹੈ।

ਦੂਜੇ ਪਾਸੇ ਖੇਤੀ ਅਫ਼ਸਰ  ਡਾ: ਮਮਤਾ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਝੋਨੇ ਦੀ ਪਨੀਰੀ ਨਾਲ ਲਵਾਈ 11 ਜੂਨ 2024 ਤੋਂ ਪਹਿਲਾਂ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ 11 ਜੂਨ ਤੋਂ ਪਹਿਲਾਂ ਕੋਈ ਵੀ ਕਿਸਾਨ ਪਨੀਰੀ ਵਾਲਾ ਝੋਨਾ ਨਾ ਲਗਾਵੇ। ਫਿਲਹਾਲ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ