ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ
ਮੋਗਾ, 1 ਮਈ:
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 663653 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 658693 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1476.12 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 208142 ਮੀਟਰਕ ਟਨ, ਮਾਰਕਫੈੱਡ ਵੱਲੋਂ 182662 ਮੀਟਰਕ ਟਨ, ਪਨਸਪ ਵੱਲੋਂ 151974 ਮੀਟਰਕ ਟਨ, ਵੇਅਰ ਹਾਊਸ ਵੱਲੋਂ 108413 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 7502 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਤਹਿ ਸਮਾਂ ਸੀਮਾਂ ਵਿੱਚ ਖਰੀਦਿਆ ਜਾ ਰਿਹਾ ਹੈ
Related Posts
Advertisement
