ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

ਫਾਜ਼ਿਲਕਾ 28 ਅਕਤੂਬਰ

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ।

ਮੁਲਾਕਾਤ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਨੁਕਸਾਨ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜਾ ਵੰਡ ਕਰਨ *ਤੇ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਦੀਆਂ ਫਸਲਾਂ ਦੇ ਖਰਾਬੇ, ਪਸ਼ੂ ਪਾਲਕਾਂ ਦੇ ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਹਰੇਕ ਤਰ੍ਹਾਂ ਨਾਲ ਇੰਨੀ ਛੇਤੀ ਭਰਪਾਈ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨਾਲ ਹੜ੍ਹ ਪੀੜਤਾਂ ਨੂੰ ਕਾਫੀ ਰਾਹਤ ਮਿਲੀ ਹੈ।

ਵਿਧਾਇਕ ਸ੍ਰੀ ਸਵਨਾ ਨੇ ਮਾਲ ਮੰਤਰੀ ਅਗੇ ਸਰਹੱਦੀ ਪਿੰਡਾਂ ਦੀਆਂ ਕਚੀਆਂ ਜਮੀਨਾਂ ਵਾਲੇ ਲੋਕਾਂ ਦੀ ਮੰਗ ਰੱਖਦਿਆਂ ਕਿਹਾ ਕਿ ਇਹ ਜਮੀਨਾਂ ਭਾਵੇਂ ਇੰਨਾਂ ਦੇ ਨਾਮ ਨਹੀਂ ਪਰ ਇਨ੍ਹਾਂ ਜਮੀਨਾਂ ਦੇ ਇਹ ਹੀ ਖੇਤੀ ਕਰਦੇ ਹਨ ਤੇ ਇਨ੍ਹਾਂ ਦਾ ਵੀ ਹੜ੍ਹਾਂ ਦੌਰਾਨ ਨੁਕਸਾਨ ਹੋਇਆ ਹੈ। ਇਸ ਕਰਕੇ ਇਨ੍ਹਾਂ ਕਚੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇ, ਜਿਸ *ਤੇ ਮਾਲ ਮੰਤਰੀ ਵੱਲੋਂ ਉਨ੍ਹਾਂ ਮਾਰਫਤ ਲੋਕਾਂ ਨੂੰ ਭਰੋਸਾ ਦਵਾਇਆ ਗਿਆ ਕਿ ਸਰਕਾਰ ਇਸ *ਤੇ ਕਾਰਵਾਈ ਅਮਲ ਵਿਚ ਲਿਆ ਰਹੀ ਹੈ ਤੇ ਹਰੇਕ ਹੜ੍ਹ ਪੀੜਤ ਨੂੰ ਸਰਕਾਰ ਵੱਲੋਂ ਰਾਹਤ ਜਰੂਰ ਮੁਹੱਈਆ ਕਰਵਾਈ ਜਾਵੇਗੀ।