ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 12 ਫਰਵਰੀ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਫਰਵਰੀ, 2024 ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਿੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਕੈਂਪ ਵਿਚ […]

ਮਾਨਸਾ, 12 ਫਰਵਰੀ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਫਰਵਰੀ, 2024 ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਿੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500 ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈੱਸ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜਿਊਮ), ਅਧਾਰ ਕਾਰਡ, ਪੈਨ ਕਾਰਡ, ਬੈਂਕ ਕਾਪੀ ਅਤੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਪ੍ਰਾਰਥੀਆਂ ਨੂੰ ਕੋਈ ਟੀ.ਏ. /ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90230-70700 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ