ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਮਈ 2026- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।
ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੁਕੰਮਲ ਪਾਰਦਰਸ਼ਤਾ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਸਾਰੇ ਵਿਕਾਸ ਉਪਰਾਲਿਆਂ ਦੀ ਸਹੀ ਸਥਿਤੀ ਬਾਰੇ ਵਿਸਤ੍ਰਿਤ ਅਤੇ ਮੁਕੰਮਲ ਰਿਪੋਰਟਾਂ ਤਿਆਰ ਕਰਕੇ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।

ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਬਕਾਇਦਾ ਫੀਲਡ ਦੌਰੇ ਕਰਨ।

ਰੀਅਲ-ਟਾਈਮ ਟਰੈਕਿੰਗ ਅਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਅਧਾਰ 'ਤੇ ਅਧਿਕਾਰਤ ਪੋਰਟਲ 'ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ।

 

Latest

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼
5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ